ਚੰਡੀਗੜ੍ਹ, 19 ਅਗਸਤ 2024: ਬਰਨਾਲਾ (Barnala) ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਭਲਕੇ ਯਾਨੀ 20 ਅਗਸਤ ਨੂੰ ਬਰਨਾਲਾ ‘ਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਭਲਕੇ ਬਰਨਾਲਾ ‘ਚ ਸਕੂਲ, ਕਾਲਜ ਸਮੇਤ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ। 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ (Harchand Singh Longowal) ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਹੈ।
ਜਨਵਰੀ 19, 2025 4:33 ਪੂਃ ਦੁਃ