ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ (Punjab) ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਈਦ ਉਲ ਫਿਤਰ ਦੇ ਮੱਦੇਨਜ਼ਰ ਇਸ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਇਸਦੇ ਨਾਲ ਹੀ ਇਸ ਸਬੰਧੀ ਹਰ ਥਾਂ (Punjab) ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਿਦਿਅਕ ਅਦਾਰਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।