Site icon TheUnmute.com

Holiday: ਪੰਜਾਬ ‘ਚ ਇਸ ਦਿਨ ਸਕੂਲ, ਕਾਲਜ ਤੇ ਹੋਰ ਸਰਕਾਰੀ ਅਦਾਰੇ ਰਹਿਣਗੇ ਬੰਦ

Punjab

ਚੰਡੀਗੜ੍ਹ, 27 ਨਵੰਬਰ 2024: ਪੰਜਾਬ ਸਰਕਾਰ (Punjab government) ਨੇ ਸੂਬੇ ਭਰ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ | ਇਸ ਦੌਰਾਨ ਪੰਜਾਬ ‘ਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ, ਕਾਲਜ ਅਤੇ ਹੋਰ ਅਦਾਰੇ ਵੀ ਬੰਦ ਰਹਿਣਗੇ। ਜਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ 6 ਦਸੰਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ (Holiday) ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਇਸ ਤੋਂ ਪਹਿਲਾਂ 24 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਜੋ ਹੁਣ ਬਦਲ ਕੇ 6 ਦਸੰਬਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ।

ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Teg Bahadur Ji) ਸਿੱਖ ਧਰਮ ਦੇ ਨੌਵੇਂ ਗੁਰੂ ਸਨ, ਉਹਨਾਂ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ, ਪੰਜਾਬ ‘ਚ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ ਸੀ। ਗੁਰੂ ਤੇਗ ਬਹਾਦਰ ਜੀ ਨੂੰ ਦਲੇਰੀ, ਕੁਰਬਾਨੀ ਅਤੇ ਧਰਮ ਦੀ ਰੱਖਿਆ ਲਈ ਯਾਦ ਕੀਤਾ ਜਾਂਦਾ ਹੈ।

ਵਿਸ਼ਵ ਇਤਿਹਾਸ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਥਾਨ ਅਦੁੱਤੀ ਹੈ, ਜਿਨ੍ਹਾਂ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ।

Exit mobile version