July 7, 2024 6:20 pm
ਦਿੱਲੀ ਵਿੱਚ 29 ਨਵੰਬਰ ਤੋਂ ਮੁੜ ਖੁੱਲਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਦਿੱਲੀ ਵਿੱਚ 29 ਨਵੰਬਰ ਤੋਂ ਮੁੜ ਖੁੱਲਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਚੰਡੀਗੜ੍ਹ 24 ਨਵੰਬਰ 2021: ਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਨੇ 13 ਨਵੰਬਰ ਨੂੰ ਸ਼ਹਿਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਸਨ। ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰੇ 29 ਨਵੰਬਰ ਤੋਂ ਮੁੜ ਸ਼ੁਰੂ ਹੋ ਜਾਣਗੇ ।ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ ਸੋਮਵਾਰ ਤੋਂ ਖੁੱਲ੍ਹ ਜਾਣਗੇ, ਦਿੱਲੀ ਸਰਕਾਰ ਨੇ ਕਰਮਚਾਰੀਆਂ ਨੂੰ ਜਨਤਕ ਟਰਾਂਸਪੋਰਟ ਵਿੱਚ ਸਫ਼ਰ ਕਰਨ ਦੀ ਸਲਾਹ ਦਿੱਤੀ ਹੈ| ਜਿਸਦੇ ਚਲਦੇ ਵਿਸ਼ੇਸ਼ ਬੱਸਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ 29 ਨਵੰਬਰ ਸੋਮਵਾਰ ਨੂੰ ਮੁੜ ਖੋਲ੍ਹੇ ਜਾਣਗੇ, ਇਸ ਲਈ ਦਿੱਲੀ ਸਰਕਾਰ ਉਨ੍ਹਾ ਲਈ ਵਿਸ਼ੇਸ਼ ਬੱਸਾਂ ਵੀ ਮੁਹੱਈਆ ਕਰਵਾਏਗੀ|

ਸਰਕਾਰ ਦੇ ਸੀਨੀਅਰ ਅਧਿਕਾਰੀ ਵਲੋਂ ਮੀਟਿੰਗ ਵਿਚ ਸਮੀਖਿਆ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ (ਸੀ.ਐੱਨ.ਜੀ.) ਨਾਲ ਚੱਲਣ ਵਾਲੇ, ਇਲੈਕਟ੍ਰਿਕ ਵਾਹਨਾਂ ਨੂੰ ਹੀ ਸ਼ਹਿਰ ਵਿਚ ਦਾਖਲ ਹੋਣ ਦੀ ਮੰਨਜੂਰੀ ਦੇ ਦਿੱਤੀ ਜਾਵੇਗੀ ,ਜਦਕਿ ਦੂਸਰੇ ਵਾਹਨਾਂ ‘ਤੇ ਪਾਬੰਦੀ ਦਸੰਬਰ ਤੱਕ ਜਾਰੀ ਰਹਿਣਗੇ| ਦਿੱਲੀ ਸਰਕਾਰ ਨੇ ਸੋਮਵਾਰ ਨੂੰ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਰਮਚਾਰੀਆਂ ਦੀਆਂ ਔਕੜਾਂ ਦੇ ਮੱਦੇਨਜ਼ਰ ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਹਟਾ ਦਿੱਤੀ ਹੈ|