TheUnmute.com

Schools: ਬੱਚਿਆਂ ਦੇ ਸਕੂਲ ਲੱਗਣ ਬਾਰੇ ਆ ਗਿਆ ਨਵਾਂ ਫੁਰਮਾਨ, ਪੰਜਾਬ ਸਰਕਾਰ ਨੂੰ ਚਿੱਠੀ ਜਾਰੀ

9 ਜਨਵਰੀ 2025: ਪੰਜਾਬ (punjab) ‘ਚ ਬਹੁਤ ਠੰਡ ਪੈ ਰਹੀ ਹੈ। ਇਸ ਦੌਰਾਨ ਸੂਬੇ ਦੇ ਸਕੂਲਾਂ (shools) ਦੇ ਸਮੇਂ ਵਿੱਚ ਬਦਲਾਅ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਪੰਜਾਬ ਬਾਲ (Punjab Child Rights Commission) ਅਧਿਕਾਰ ਕਮਿਸ਼ਨ ਨੇ ਇਸ ਸਬੰਧੀ ਪੰਜਾਬ (punjab sarkar) ਸਰਕਾਰ ਨੂੰ ਪੱਤਰ ਲਿਖਿਆ ਹੈ।

ਪੰਜਾਬ ਬਾਲ ਅਧਿਕਾਰ (Punjab Child Rights Commission) ਕਮਿਸ਼ਨ ਨੇ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਪੈ ਰਹੀ ਹੈ। ਇਸ ਕਾਰਨ 31 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲ ਕੇ 10 ਵਜੇ ਕਰ ਦਿੱਤਾ ਜਾਵੇ।

ਦੱਸ ਦੇਈਏ ਕਿ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਕੂਲੀ ਵਾਹਨਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਲਈ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ/ਪ੍ਰਾਈਵੇਟ (government/private schools) ਸਕੂਲਾਂ ਦੇ ਖੁੱਲਣ ਦੇ ਸਮੇਂ ਵਿੱਚ ਤਬਦੀਲੀ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਠੰਡ ਨੇ ਕਹਿਰ ਮਚਾਇਆ ਹੋਇਆ ਹੈ। ਪੰਜਾਬ ‘ਚ ਬੁੱਧਵਾਰ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਜੇ ਤੱਕ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਇਸ ਕਾਰਨ ਸਕੂਲ ਆਮ ਸਮੇਂ ਅਨੁਸਾਰ ਖੁੱਲ੍ਹ ਰਹੇ ਹਨ ਅਤੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

read more: ਸਕੂਲਾਂ ‘ਚ ਵਧੀਆਂ ਹੋਰ ਛੁੱਟੀਆਂ, ਜਾਣੋ ਵੇਰਵਾ

Exit mobile version