ਸਕੂਲਾਂ ਨੂੰ ਧਮਕੀ

ਪੰਜਾਬ ‘ਚ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਮਿਲੀ ਧ.ਮ.ਕੀ ਭਰੀ ਈਮੇਲ

ਜਲੰਧਰ, 30 ਸਤੰਬਰ 2026: ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵਿਤ ਦੌਰੇ ਤੋਂ ਠੀਕ ਪਹਿਲਾਂ, ਜਲੰਧਰ ਅਤੇ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਇੱਕ ਅਣਜਾਣ ਸਰੋਤ ਤੋਂ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਈਮੇਲ ‘ਚ ਗ੍ਰਹਿ ਮੰਤਰੀ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਬਾਰੇ ਕਿਹਾ ਗਿਆ ਹੈ।

ਇਸ ਧਮਕੀ ਭਰੇ ਸੁਨੇਹੇ ਨੇ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ‘ਚ ਹਲਚਲ ਪੈਦਾ ਕਰ ਦਿੱਤੀ ਹੈ। ਇਸਦੇ ਨਾਲ ਹੀ ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ, ਸਕੂਲ ਪ੍ਰਸ਼ਾਸਨ ਨੇ ਸਕੂਲ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ,ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਅਤੇ ਕੈਂਬਰਿਜ ਸਕੂਲ ਸਮੇਤ ਤਿੰਨ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸ਼ਹਿਰ ਦੇ ਮਸ਼ਹੂਰ ਅਤੇ ਪਵਿੱਤਰ ਦੇਵੀ ਤਲਾਬ ਮੰਦਰ ਕੰਪਲੈਕਸ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇੰਨੀ ਗੰਭੀਰ ਚੇਤਾਵਨੀ ਮਿਲਣ ਤੋਂ ਬਾਅਦ, ਧਾਰਮਿਕ ਸਥਾਨ ਅਤੇ ਆਲੇ ਦੁਆਲੇ ਦੇ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਧਮਕੀ ਭਰਿਆ ਮੇਲ ਕੈਂਬਰਿਜ ਗਰਲਜ਼ ਸਕੂਲ (ਅਰਬਨ ਅਸਟੇਟ), ਕੈਂਬਰਿਜ ਇਨੋਵੇਟਿਵ ਸਕੂਲ ਅਤੇ ਐਮਜੀਐਮ ਸਕੂਲ ਸਮੇਤ ਕਈ ਹੋਰ ਵਿਦਿਅਕ ਸੰਸਥਾਵਾਂ ਨੂੰ ਮਿਲਿਆ ਹੈ।

Read More: Punjab Weather News: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ, ਰਾਤਾਂ ਹੋਣਗੀਆਂ ਠੰਡੀਆਂ

ਵਿਦੇਸ਼

Scroll to Top