ਚੰਡੀਗੜ੍ਹ, 6 ਦਸੰਬਰ 2023: ਦਿੱਲੀ (Delhi) ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲਈ ਸਿੱਖਿਆ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਬੰਦ ਰਹਿਣਗੇ। ਦਿੱਲੀ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2023-24 ਲਈ 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਸਰਦੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਈ ਸੀ। ਵਿਭਾਗ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ। ਸਰਦੀਆਂ ਦੀਆਂ ਛੁੱਟੀਆਂ ਲਈ ਇਹ ਐਲਾਨ ਕੀਤਾ ਗਿਆ ਹੈ।