ਚੰਡੀਗੜ੍ਹ, 04 ਮਈ 2023: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਸ਼ੰਘਾਈ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਗੋਆ (SCO Summit) ਪਹੁੰਚ ਗਏ ਹਨ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਭਾਰਤ ਵਿੱਚ ਐਸਸੀਓ ਕੌਂਸਲ ਦੀ ਮੀਟਿੰਗ ਚੱਲ ਰਹੀ ਹੈ।
ਉਨ੍ਹਾਂ ਕਿਹਾ ਪਾਕਿਸਤਾਨ ਦਾ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਐਸਸੀਓ ਚਾਰਟਰ ਅਤੇ ਬਹੁਪੱਖੀਵਾਦ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਦ੍ਰਿੜ ਹਾਂ।
MEA ਸਕੱਤਰ ਈ.ਆਰ ਦਮੂ ਰਵੀ ਦਾ ਕਹਿਣਾ ਹੈ ਕਿ ਵਿਦੇਸ਼ ਮੰਤਰੀਆਂ ਦਾ ਮੁੱਖ ਫੋਕਸ ਜੁਲਾਈ ਵਿੱਚ ਸਿਖਰ ਸੰਮੇਲਨ ਵਿੱਚ ਮਨਜ਼ੂਰ ਕੀਤੇ ਜਾਣ ਵਾਲੇ ਫੈਸਲੇ ਦੀ ਸਥਿਤੀ ਨੂੰ ਸ਼ਾਮਲ ਕਰਦਾ ਹੈ। ਇਸਦੇ ਨਾਲ ਹੀ ਈਰਾਨ ਅਤੇ ਬੇਲਾਰੂਸ ਨੂੰ ਸਮੂਹ ਦੇ ਪੂਰਨ ਮੈਂਬਰਾਂ ਵਜੋਂ ਸਵੀਕਾਰ ਕਰਨ ਦੀ ਪ੍ਰਗਤੀ ਸ਼ਾਮਲ ਹੈ |
ਐਸਸੀਓ ਦੀ ਮੀਟਿੰਗ (SCO Summit) ਦੌਰਾਨ ਭਾਸ਼ਾ ਬਾਰੇ ਵੀ ਚਰਚਾ ਕੀਤੀ ਗਈ। ਕੁਝ ਮੈਂਬਰਾਂ ਨੇ ਰੂਸੀ ਅਤੇ ਚੀਨੀ ਭਾਸ਼ਾ ਤੋਂ ਇਲਾਵਾ ਅੰਗਰੇਜ਼ੀ ਭਾਸ਼ਾ ਵਿੱਚ ਮੀਟਿੰਗ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਤੁਹਾਨੂੰ ਦੱਸ ਦਈਏ, ਭਾਰਤ ਇਨੋਵੇਸ਼ਨ ਅਤੇ ਸਟਾਰਟਅੱਪਸ ਅਤੇ ਟ੍ਰੈਡੀਸ਼ਨਲ ਮੈਡੀਸਨ ‘ਤੇ 2 ਕਾਰਜ ਸਮੂਹਾਂ ਦੀ ਅਗਵਾਈ ਕਰੇਗਾ।
ਹਾਰਤੀ ਵਿਦੇਸ਼ ਮੰਤਰੀ ਐਸ.ਜੈਸ਼ੰਕਰ ‘ਐਸਸੀਓ ਵਿਦੇਸ਼ ਮੰਤਰੀ ਸੰਮੇਲਨ 2023’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਗੋਆ ਪਹੁੰਚੇ। ਸਮਰਕੰਦ ਕਾਨਫਰੰਸ 2022 ਤੋਂ ਬਾਅਦ, ਭਾਰਤ ਨੇ ਐਸਸੀਓ ਦੀ ਪ੍ਰਧਾਨਗੀ ਕਰ ਰਿਹਾ ਹੈ । ਇਹ ਵਿਦੇਸ਼ ਮੰਤਰੀਆਂ ਸਮੇਤ ਐਸਸੀਓ ਦੀਆਂ ਕਈ ਮੀਟਿੰਗਾਂ ਅਤੇ ਕਾਨਫਰੰਸਾਂ ਦੀ ਮੇਜ਼ਬਾਨੀ ਕਰਦਾ ਰਿਹਾ ਹੈ। ਪਾਕਿਸਤਾਨ, ਚੀਨ ਅਤੇ ਰੂਸ ਸਮੇਤ ਸਾਰੇ ਮੈਂਬਰਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ, ਸਾਰਿਆਂ ਨੇ ਹਿੱਸਾ ਲੈਣ ਲਈ ਸਹਿਮਤੀ ਦਿੱਤੀ ਹੈ।
ਇਸਦੇ ਨਾਲ ਹੀ ਐਸਸੀਓ ਸੰਮਲੇਨ ਵਿੱਚ ਸ਼ਾਮਲ ਹੋਣ ਲਈ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ‘ਚ ਸ਼ਾਮਲ ਹੋਣ ਲਈ ਗੋਆ ਪਹੁੰਚੇ। ਉਨ੍ਹਾਂ ਦੀ ਅੱਜ ਵਿਦੇਸ਼ ਮੰਤਰੀ ਡਾ. ਐੱਸ.ਜੈਸ਼ੰਕਰ ਨਾਲ ਦੁਵੱਲੀ ਮੀਟਿੰਗ ਕੀਤੀ |