9 ਅਪ੍ਰੈਲ ਨੂੰ ਹੋਵੇਗੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਸਬੰਧੀ ਸਕਰੀਨਿੰਗ ਕਮੇਟੀ ਦੀ ਬੈਠਕ: ADC ਸੁਭਾਸ਼ ਚੰਦਰ

ਹਥਿਆਰ ਜਮ੍ਹਾਂ

ਗੁਰਦਾਸਪੁਰ, 5 ਅਪ੍ਰੈਲ 2024: ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ ਅਤੇ ਕਾਨੂੰਨੀ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਸਮੁੱਚੇ ਚੋਣ ਅਮਲ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਸੀ ਕਿ ਉਹ 5 ਅਪ੍ਰੈਲ 2024 ਤੱਕ ਆਪਣੇ ਲਾਇਸੰਸੀ ਹਥਿਆਰ ਆਪਣੇ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਕਿਸੇ ਮਨਜ਼ੂਰਸ਼ੁਦਾ ਅਸਲਾ ਡੀਲਰ ਪਾਸ ਜਮਾਂ ਕਰਵਾਉਣ। ਇਸ ਦੌਰਾਨ ਬਹੁਤ ਸਾਰੇ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮਾਂ ਕਰਵਾ ਦਿੱਤੇ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਅਸਲਾ ਧਾਰਕਾਂ ਵੱਲੋਂ ਆਪਣਾ ਜਮਾਂ ਨਾ ਕਰਵਾਉਣ ਤੋਂ ਛੋਟ ਲੈਣ ਦਰਖਾਸਤਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਉਨ੍ਹਾਂ ਦੀ ਅਗਵਾਈ ਹੇਠ ਇੱਕ ਸਕਰੀਨਿੰਗ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕਰੀਨਿੰਗ ਕਮੇਟੀ ਵੱਲੋਂ ਮਿਤੀ 09 ਅਪ੍ਰੈਲ 2024 ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਜਾਣੀ ਹੈ। ਇਸ ਲਈ ਜਿਨ੍ਹਾਂ ਅਸਲਾ ਧਾਰਕਾਂ ਨੇ ਆਪਣਾ ਅਸਲਾ ਜਮਾਂ ਕਰਾਉਣ ਤੋਂ ਛੋਟ ਲੈਣੀ ਹੈ ਉਹ ਆਪਣੀ ਦਰਖਾਸਤ ਨਿੱਜੀ ਪੱਧਰ ‘ਤੇ ਕਮੇਟੀ ਸਾਹਮਣੇ ਪੇਸ਼ ਹੋ ਕੇ ਦੇ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।