Site icon TheUnmute.com

SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 14 ਤੋਂ 20 ਫਰਵਰੀ ਤੱਕ ਦਾ ਸ਼ਡਿਊਲ ਜਾਰੀ

HOG DEER
ਐਸ.ਏ.ਐਸ.ਨਗਰ 12 ਫ਼ਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਮੋਹਾਲੀ (Mohali) ਸਬ ਡਵੀਜ਼ਨ  ਵਿੱਚ  14 ਤੋਂ 20 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ  ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ।
 ਉਨ੍ਹਾਂ ਦੱਸਿਆ ਕਿ 14 ਫ਼ਰਵਰੀ ਨੂੰ ਬਰਮਾਜਰਾ ਸਵੇਰੇ 10 ਤੋਂ 1 ਵਜੇ ਤੱਕ, ਬਹਿਲੋਲਪੁਰ ਅਤੇ ਬਲੌਂਗੀ  ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ, ਤੱਕ ਕੈਂਪ ਲਾਏ ਜਾਣਗੇ। 15 ਫ਼ਰਵਰੀ ਨੂੰ ਬੈਰਮਪੁਰ, ਮਾਣਕਮਾਜਰਾ ਸਵੇਰੇ 10 ਤੋਂ 1 ਵਜੇ ਤੱਕ, ਭਾਗੋਮਾਜਰਾ ਅਤੇ ਬਨੂੰੜ (ਸ਼ਹਿਰੀ ਏਰੀਆ/ਵਾਰਡ) ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 16 ਫ਼ਰਵਰੀ ਨੂੰ  ਗੁਡਾਣਾ, ਬਠਲਾਣਾ ਸਵੇਰੇ 10 ਤੋਂ 1 ਵਜੇ ਤੱਕ ਢੇਲਪੁਰ  ਵਾਰਡ ਨੰ. 3,4,5,6,7, ਅਤੇ 9 ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 17 ਫਰਵਰੀ ਨੂੰ ਕੈਲੋਂ ਅਤੇ ਲਾਡਰਾਂ ਵਿਖੇ  ਸਵੇਰੇ 10 ਵਜੇ ਤੋਂ 1 ਵਜੇ ਤੱਕ, ਲਖਨੌਰ (Mohali) ਅਤੇ ਛੜਬੜ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ।
18  ਫ਼ਰਵਰੀ ਨੂੰ  ਕੁਰੜੀ ,ਦੈੜੀ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਸਿਉਂ ਅਤੇ ਪੱਤੋਂ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ।  19 ਫ਼ਰਵਰੀ ਨੂੰ ਗੀਗੇਮਾਜਰਾ, ਨੁਗਿਆਰੀ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਮੀਡੇ ਮਾਜਰਾ ਅਤੇ ਵਾਰਡ ਨੰ.  45,47,48,49 ਅਤੇ 50 ਵਿਖੇ ਦੁਪਹਿਰ 2 ਤੋਂ  ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 20 ਫ਼ਰਵਰੀ ਨੂੰ ਮੌਜਪੁਰ, ਸ਼ਾਮਪੁਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਰਾਏਪੁਰ ਕਲਾਂ ਅਤੇ ਵਾਰਡ ਨੰ: 2,6,8,9,10,11 ਅਤੇ 12 ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।

ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ

ਐਸ.ਡੀ.ਐਮ (Mohali) ਦੀਪਾਂਕਰ ਗਰਗ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।

ਇਹ ਸੇਵਾਵਾਂ ਨਹੀਂ ਮਿਲਣਗੀਆਂ

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।
Exit mobile version