ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024: ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (Bhago Majra) (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ।
ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।