5 ਸਤੰਬਰ 2025: ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਇੱਕ ਅਲਰਟ (alert) ਜਾਰੀ ਕਰਕੇ ਕਿਹਾ ਹੈ ਕਿ ਅਗਲੇ 3 ਘੰਟਿਆਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਾਰੀ ਚੇਤਾਵਨੀ ਅਨੁਸਾਰ, ਜ਼ਿਲ੍ਹਿਆਂ ਵਿੱਚ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, (patiala) ਰੂਪਨਗਰ, ਸੰਗਰੂਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਸਾਵਧਾਨ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ 9 ਸਤੰਬਰ ਤੱਕ ਭਾਰੀ ਬਾਰਿਸ਼ ਦੀ ਕੋਈ ਚੇਤਾਵਨੀ ਨਹੀਂ ਦਿੱਤੀ ਗਈ ਸੀ। ਸਵੇਰੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਪਰ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ ਲੋਕਾਂ ਦੀ ਨੀਂਦ ਫਿਰ ਤੋਂ ਉੱਡ ਗਈ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ