ਚੰਡੀਗੜ੍ਹ, 18 ਦਸੰਬਰ 2023: ਹਰਿਆਣਾ ਦੇ ਮੁੰਖ ਮੰਤਰੀ ਮਨੋਹਰ ਲਾਲ ਸੂਬੇ ਵਿਚ ਸਵੱਛਤਾ ਮੁਹਿੰਮ ਤਹਿਤ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਸਖਤ ਰੁੱਖ ਅਪਣਾ ਰਹੇ ਹਨ। ਇਸੀ ਦੇ ਮੱਦੇਨਜਰ ਸ਼ਹਿਰ ਤੋਂ ਕੂੜਾ ਚੁੱਕਣ ਦੇ ਨਿਰਦੇਸ਼ ਵਿਚ ਲਾਪ੍ਰਵਾਹੀ ਵਰਤਣ ਦੇ ਚੱਲਦੇ ਲਾਡਵਾ (Ladwa) ਨਗਰਪਾਲਿਕਾ ਦੇ ਸਕੱਤਰ ਜਿਨ੍ਹਾਂ ਦੇ ਕੋਲ ਨਿਸਿੰਗ ਨਗਰਪਾਲਿਕਾ ਦਾ ਵੀ ਵੱਧ ਕਾਰਜਭਾਰ ਹੈ, ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਸਬੰਧ ਵਿਚ ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਪਿਛਲੇ ਦਿਨ ਜਿਲ੍ਹਾ ਡਿਪਟੀ ਕਮਿਸ਼ਨਰ , ਜਿਲ੍ਹਾ ਨਗਰ ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਸ਼ਹਿਰਾਂ ਵਿਚ ਸਫਾਈ ਵਿਵਸਥਾ ਮਜਬੂਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਨਾਲ ਹੀ ਇਹ ਵੀ ਸਖਤ ਨਿਰਦੇਸ਼ ਦਿੱਤੇ ਸਨ ਕਿ ਸ਼ਹਿਰਾਂ ਵਿਚ ਕੂੜੇ ਦੇ ਢੇਰ ਨਾ ਦਿਖਾਈ ਦੇਣ, ਕੰਮ ਵਿਚ ਲਾਪ੍ਰਵਾਹੀ ਵਰਤਣ ‘ਤੇ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ, ਲਾਡਵਾ (Ladwa) ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਮਨੋਹਰ ਲਾਲ ਨੇ ਸਖਤ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰਾਂ ਵਿਚ ਕੂੜੇ ਦੇ ਢੇਰ ਨਾ ਦਿਖਣ। ਹਰੇਕ ਘਰ ਤੋਂ ਕੂੜਾ ਇਕੱਠਾ ਕਰ ਨਿਰਧਾਰਿਤ ਡੰਪਿੰਗ ਗ੍ਰਾਉਂਡ ਤਕ ਪਹੁੰਚਾਉਣ ਅਤੇ ਕੂੜੇ ਦਾ ਨਿਸਤਾਰਣ ਕਰਨ ਦੀ ਸਮੂਚੀ ਪ੍ਰਕ੍ਰਿਆ ਅਪਣਾਈ ਜਾਵੇ। ਭਵਿੱਖ ਵਿਚ ਵੀ ਸ਼ਹਿਰਾਂ ਵਿਚ ਵੱਖ-ਵੱਖ ਟੀਮਾਂ ਵੱਲੋਂ ਅਚਾਨਕ ਨਿਰੀਖਣ ਕੀਤਾ ਜਾਵੇਗਾ ਅਤੇ ਕੰਮ ਵਿਚ ਕੋਤਾਹੀ ਵਰਤਣ ‘ਤੇ ਨਿਯਮਅਨੁਸਾਰ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।