ਪੰਜਾਬ ਚੋਣਾਂ

ਪੰਜਾਬ ਚੋਣਾਂ ਮੱਦੇਨਜਰ 18 ਤਾਰੀਖ਼ ਸ਼ਾਮ ਨੂੰ 6 ਵਜੇ ਧਾਰਾ 144 ਹੋਵੇਗੀ ਲਾਗੂ

ਪਟਿਆਲਾ 17 ਫਰਵਰੀ 2022: ਸੂਬੇ ‘ਚ 20 ਫਰਵਰੀ ਨੂੰ ਪੈਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸਐਸਪੀ ਪਟਿਆਲਾ ਸੰਦੀਪ ਗਰਗ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਇਨ੍ਹਾਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 18 ਤਾਰੀਖ਼ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਸਿਆਸੀ ਪਾਰਟੀ ਆਪਣਾ ਚੋਣ ਪ੍ਰਚਾਰ ਨਹੀਂ ਕਰ ਸਕੇਗੀ ਉੱਥੇ ਹੀ ਉਨ੍ਹਾਂ ਸਾਰੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਜ਼ਰੂਰ ਕਰਨ |

ਇਸ ਮੌਕੇ ਪਟਿਆਲਾ ਦੇ ਐਸਐਸਪੀ ਸੰਦੀਪ ਗਰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦਿਆਂ ਸੱਤ ਹਜ਼ਾਰ ਦੇ ਕਰੀਬ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ ਅਤੇ 38 ਕੰਪਨੀਆਂ ਦੇ ਪੁਲਸ ਜਵਾਨ ਵੀ ਇਨ੍ਹਾਂ ਚੋਣਾਂ ‘ਚ ਹਾਜ਼ਰ ਰਹਿਣਗੇ ਉੱਥੇ ਹੀ ਉਨ੍ਹਾਂ ਕਿਹਾ ਕਿ ਜੋ ਵੀ ਬਾਹਰਲੇ ਵਿਅਕਤੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਆਏ ਨੇ ਉਹ 18 ਤਾਰੀਖ਼ ਨੂੰ ਛੇਵੇਂ ਤੋਂ ਬਾਅਦ ਆਪਣੇ ਆਪਣੇ ਸੂਬਿਆਂ ‘ਚ ਵਾਪਸ ਚਲੇ ਜਾਣ ਅਤੇ ਜੇਕਰ ਕੋਈ ਬਾਹਰਲਾ ਵਿਅਕਤੀ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਚੋਣਾਂ ‘ਚ ਨਸ਼ੇ ਆਦਿ ਦਾ ਇਸਤੇਮਾਲ ਕਰਦਾ ਪਾਇਆ ਗਿਆ ਤਾਂ ਉਹਦੇ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Scroll to Top