July 7, 2024 6:37 pm
Lok Sabha

ਲੋਕ ਸਭਾ ਦੀ ਘਟਨਾ ‘ਚ ਸੁਰੱਖਿਆ ਏਜੰਸੀਆਂ ਤੇ ਪੁਲਿਸ ਜਾਂਚ ਕਰ ਰਹੀ ਹੈ: ਸਪੀਕਰ ਓਮ ਬਿਰਲਾ

ਚੰਡੀਗੜ੍ਹ, 13 ਦਸੰਬਰ 2023: ਲੋਕ ਸਭਾ (Lok Sabha) ਦੀ ਦਰਸ਼ਕ ਗੈਲਰੀ ਤੋਂ ਦੋ ਵਿਅਕਤੀਆਂ ਵੱਲੋਂ ਕੁੱਦਣ ਤੋਂ ਬਾਅਦ ਸਦਨ ਦੀ ਕਾਰਵਾਈ ‘ਚ ਵਿਘਨ ਪਿਆ | ਇਸਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ। ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸੁਰੱਖਿਆ ਨੂੰ ਲੈ ਕੇ ਗੰਭੀਰ ਹੋਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ, ਪਰ ਫਿਲਹਾਲ ਸੰਸਦ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਸ ਗੱਲ ਨੂੰ ਲੈ ਕੇ ਚਿੰਤਤ ਹਾਂ ਕਿ ਉਹ ਧੂੰਆਂ ਕਿਸ ਚੀਜ਼ ਦਾ ਸੀ, ਮੁੱਢਲੀ ਜਾਂਚ ਮੁਤਾਬਕ ਇਹ ਸਾਧਾਰਨ ਧੂੰਆਂ ਸੀ। ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਉਸ ਦੀ ਮੁੱਢਲੀ ਜਾਂਚ ਕੀਤੀ ਹੈ। ਫਿਲਹਾਲ ਇਸ ਘਟਨਾ ਲਈ ਕੋਈ ਵੀ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਰਿਹਾ ਹੈ।

ਸਪੀਕਰ ਨੇ ਕਿਹਾ ਕਿ ਸੰਸਦ (Lok Sabha) ਮੈਂਬਰਾਂ ਦੇ ਸੁਝਾਵਾਂ ਨੂੰ ਵੀ ਲਾਗੂ ਕੀਤਾ ਜਾਵੇਗਾ। ਸਪੀਕਰ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੰਸਦ ਮੈਂਬਰਾਂ ਦੀ ਪ੍ਰਵਾਨਗੀ ਨਾਲ ਆਡੀਟੋਰੀਅਮ ਲਈ ਪਾਸ ਬਣਾਉਣ ਦੀਆਂ ਸ਼ਰਤਾਂ ਦੀ ਵੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਹ ਸਭ ਨਾਲ ਸਾਂਝੇ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਅਚਾਨਕ ਕੁੱਦਣ ਵਾਲੇ ਦੋਵੇਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ, ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਜਾਰੀ ਰਹੇਗੀ।

ਦੂਜੇ ਪਾਸੇ ਸਦਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨੌਜਵਾਨ ਨੇ ਨਾਅਰੇਬਾਜ਼ੀ ਕੀਤੀ ਹੈ | ਇਨ੍ਹਾਂ ‘ਚੋਂ ਇੱਕ ਕੁੜੀ ਦਾ ਕਹਿਣਾ ਹੈ ਕਿ ਉਹ ਕਿਸੇ ਸੰਘਠਨ ਨਾਲ ਸੰਬੰਧਿਤ ਨਹੀਂ | ਉਨ੍ਹਾਂ ਕਿਹਾ ਕਿ ਅਸੀਂ ਬੇਰੁਜ਼ਗਾਰ ਹਾਂ | ਇਸਦੇ ਨਾਲ ਹੀ ਸਦਨ ਦੇ ਬਾਹਰ ਨੌਜਵਾਨਾਂ ਨੇ ਸਰਕਾਰ ਖ਼ਿਲਾਫ਼ ਤਾਨਾਸ਼ਾਹੀ ਨਹੀਂ ਚੱਲੇਗੀ ਦੇ ਨਾਅਰੇ ਲਾਏ ਗਏ |