ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ (Security agencies) ਨੇ ਪੰਜਾਬ (Punjab) ‘ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਭਾਰਤ ‘ਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਇਸ ਨੂੰ ਵੀ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ । ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ (Punjab) ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਤਰਨ ਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਆਰਪੀਜੀ ਹਮਲਾ ਹੋਇਆ ਸੀ | ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।