Security Agencies

ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਮਲੇ ਦੀ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ, 07 ਫਰਵਰੀ 2023: ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਮਲੇ ਦੀ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ (Security Agencies) ਅਲਰਟ ‘ਤੇ ਹਨ। ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੀਡਿਆ ਦੀਆਂ ਖ਼ਬਰਾਂ ਮੁਤਾਬਕ ਸੋਮਵਾਰ ਨੂੰ ਇਰਫਾਨ ਅਹਿਮਦ ਨਾਂ ਦੇ ਵਿਅਕਤੀ ਨੇ ਫੋਨ ਕਰਕੇ ਏਅਰਪੋਰਟ ‘ਤੇ ਹਮਲੇ ਦੀ ਧਮਕੀ ਦਿੱਤੀ ਸੀ। ਉਕਤ ਵਿਅਕਤੀ ਨੇ ਖੁਦ ਨੂੰ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦਾ ਮੈਂਬਰ ਦੱਸਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈਅਤੇ ਉਕਤ ਵਿਅਕਤੀ ਦੀ ਭਾਲ ਜਾਰੀ ਹੈ |

ਦੂਜੇ ਪਾਸੇ ਪ੍ਰਧਾਨ ਮੰਤਰੀ ਮੋਦੀ ਦੇ ਮੁੰਬਈ ਦੇ ਅੰਧੇਰੀ ਪੂਰਬੀ ਖੇਤਰ ਦਾ ਦੌਰਾ ਕਰਨ ਦੀ ਸੰਭਾਵਨਾ ਹੈ, ਜਿੱਥੇ ਉਹ ਦਾਊਦੀ ਬੋਹਰਾ ਭਾਈਚਾਰੇ ਦੀ ਅਰਬੀ ਅਕੈਡਮੀ ਦਾ ਉਦਘਾਟਨ ਕਰ ਸਕਦੇ ਹਨ। ਦਾਊਦੀ ਬੋਹਰਾ ਭਾਈਚਾਰੇ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ ਟਵੀਟ ਕੀਤਾ ਹੈ ਕਿ ਉਹ ਪਵਿੱਤਰ ਸਯਦਨਾ ਮੁਫੱਦਲ ਸੈਫੂਦੀਨ ਨਾਲ ਮੰਚ ਸਾਂਝਾ ਕਰ ਸਕਦੇ ਹਨ। ਮੁੰਬਈ ਦੌਰੇ ‘ਤੇ ਪ੍ਰਧਾਨ ਮੋਦੀ ਮੁੰਬਈ ਦੇ ਕੋਲਾਬਾ ਸਥਿਤ ਭਾਰਤੀ ਜਲ ਸੈਨਾ ਦੇ ਬੇਸ ‘ਤੇ ਵੀ ਜਾ ਸਕਦੇ ਹਨ। ਪ੍ਰਧਾਨ ਮੰਤਰੀ ਦੀ ਫੇਰੀ ਕਾਰਨ 10 ਫਰਵਰੀ ਤੱਕ ਸ਼ਹਿਰ ਵਿੱਚ ਡਰੋਨ ਜਾਂ ਕਿਸੇ ਹੋਰ ਉਡਾਣ ਦੀ ਗਤੀਵਿਧੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਹੀ ਮਹਾਰਾਸ਼ਟਰ ਦੇ ਨਾਗਪੁਰ ਦੇ ਦੋ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਸਬੰਧੀ ਨਾਗਪੁਰ ਪੁਲਿਸ ਸਟੇਸ਼ਨ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਮਿਲੀ ਸੀ। ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Scroll to Top