Site icon TheUnmute.com

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

Lok Sabha elections

ਫਾਜ਼ਿਲਕਾ 25 ਅਪ੍ਰੈਲ 2024: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂੰ ਦੁੱਗਲ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ (Lok Sabha elections) ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਬੈਠਕ ਹੋਈ। ਬੈਠਕ ਵਿੱਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ।

ਉਹਨਾਂ ਨੇ ਕਿਹਾ ਕਿ ਵੱਖ-ਵੱਖ ਥਾਵਾਂ ਤੇ ਜੋ ਨਾਕੇ ਲਗਾਏ ਗਏ ਹਨ ਉਹਨਾਂ ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਉੜਨ ਦਸਤਿਆਂ ਨੂੰ ਵੀ ਪੂਰਾ ਕਾਰਜਸ਼ੀਲ ਰੱਖਿਆ ਜਾਵੇ। ਉਨਾਂ ਨੇ ਹਦਾਇਤ ਕੀਤੀ ਕਿ 1 ਜੂਨ ਮਤਦਾਨ(Lok Sabha elections)  ਵਾਲੇ ਦਿਨ ਬਹੁਤ ਗਰਮੀ ਹੋਣ ਦੀ ਸੰਭਾਵਨਾ ਹੈ ਇਸ ਲਈ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਸਹੂਲਤ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੱਖੇ, ਕੁਰਸੀਆਂ, ਪੀਣ ਦਾ ਪਾਣੀ ਆਦਿ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਮਤਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਵੋਟਰ ਆ ਸਕਣ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਡਲ ਪੋਲਿੰਗ ਬੂਥ ਵੀ ਬਣਾਏ ਜਾਣ। ਉਹਨਾਂ ਨੇ ਆਖਿਆ ਕਿ ਵੋਟਰਾਂ ਜਾਗਰੂਕਤਾ ਲਈ ਵੀ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਵਿਪਨ ਭੰਡਾਰੀ, ਪੰਕਜ ਬਾਂਸਲ ਅਤੇ ਬਲਕਰਨ ਸਿੰਘ , ਡੀਐਸਪੀ ਸੁਬੇਗ ਸਿੰਘ, ਅਰੁਣ ਮੁੰਡਨ ਅਤੇ ਏਆਰ ਸ਼ਰਮਾ ਵੀ ਹਾਜ਼ਰ ਸਨ।

 

Exit mobile version