ਨਸ਼ਾ ਤਸਕਰ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ‘ਚ ਵਧਾਈ ਗਈ ਸੁਰੱਖਿਆ

ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ ‘ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ ‘ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Read More:  CM ਭਗਵੰਤ ਮਾਨ ਨੇ 15 ਉੱਘੀਆਂ ਸਖ਼ਸ਼ੀਅਤਾਂ ਨੂੰ ਸਟੇਟ ਐਵਾਰਡ ਕੀਤਾ ਸਨਮਾਨਿਤ

Scroll to Top