July 2, 2024 7:38 pm
Shopian

ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਚੰਡੀਗੜ੍ਹ 20 ਜੁਲਾਈ 2022: ਭਾਰਤੀ ਸੁਰੱਖਿਆ ਬਲਾਂ ਨੇ ਇਕ ਵਾਰ ਫਿਰ ਅੱਤਵਾਦੀਆਂ ਦੀ ਨਾਪਾਕ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ | ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲ੍ਹੇ ‘ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਅੱਤਵਾਦੀ ਦੀ ਪਛਾਣ ਬਿਲਾਲ ਅਹਿਮਦ ਡਾਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਡ੍ਰੈਗਨ ਜ਼ੈਨਪੋਰਾ ‘ਚ ਸ਼ੋਪੀਆਂ ਪੁਲਿਸ 44 ਰਾਸ਼ਟਰੀ ਰਾਈਫ਼ਲਜ਼ ਅਤੇ 178 ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਬੀ.ਐੱਨ.ਵਲੋਂ ਇਕ ਚੈੱਕ ਪੁਆਇੰਟ ਬਣਾਇਆ ਗਿਆ ਸੀ | ਇਸ ਦੌਰਾਨ ਤਲਾਸ਼ੀ ਦੌਰਾਨ ਇਕ ਸ਼ੱਕੀ ਵਾਹਨ ਨੂੰ ਰੋਕਿਆ ਗਿਆ ਅਤੇ ਚੈੱਕ ਪੁਆਇੰਟ ‘ਤੇ ਹੀ ਡਰਾਈਵਰ ਨੇ ਮੌਕੇ ‘ਤੇ ਦੌੜਨ ਦੀ ਕੋਸ਼ਿਸ਼ ਕੀਤੀ। ਪਰ ਸੁਰੱਖਿਆ ਬਲਾਂ ਨੇ ਉਸ ਨੂੰ ਮੌਕੇ ‘ਤੇ ਫੜ ਲਿਆ। ਇਸ ਦੌਰਾਨ ਪੁਲਿਸ ਨੇ ਆਪਣੇ ਬਿਆਨ ‘ਚ ਕਿਹਾ ਕਿ ਵਾਹਨ ਦੀ ਤਲਾਸ਼ੀ ਦੌਰਾਨ ਇਕ AK-47 ਰਾਈਫ਼ਲ, ਇਕ ਮੈਗਜ਼ੀਨ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ ਅਤੇ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।