11 ਜੂਨ 2025: ਬੀਤੇ ਦਿਨੀ ਅੱਤਵਾਦੀਆਂ (Terrorists) ਦੇ ਵਲੋਂ ਕੁੱਝ ਲੁੱਕਣ ਨੂੰ ਬੰਧਕ ਬਣਾ ਕੇ ਮਾਰੀਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਫੌਜ ਐਕਸ਼ਨ ਦੇ ਵਿੱਚ ਨਜ਼ਰ ਆਉਂਦੀ ਦਿਖਾਈ ਦਿੱਤੀ, ਉੱਥੇ ਹੀ ਹੁਣ ਸੁਰੱਖਿਆ ਬਲਾਂ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇੱਕ ਜੰਗਲ ਵਿੱਚ ਲੁਕਿਆ ਹੋਇਆ ਇੱਕ ਅੱਤਵਾਦੀ ਟਿਕਾਣਾ ਮਿਲਿਆ ਹੈ। ਇਹ ਕਾਰਵਾਈ ਪੁਲਿਸ ਅਤੇ ਫੌਜ ਵੱਲੋਂ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ (joint search operation) ਦੌਰਾਨ ਹੋਈ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਟਿਕਾਣੇ ਤੋਂ 10 ਅੰਡਰ ਬੈਰਲ ਗ੍ਰੇਨੇਡ ਲਾਂਚਰ (UBGL) ਅਤੇ ਹੋਰ ਸਾਮਾਨ ਮਿਲਿਆ ਹੈ। ਅਧਿਕਾਰੀਆਂ ਅਨੁਸਾਰ ਅੱਤਵਾਦੀਆਂ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।ਇਹ ਟਿਕਾਣਾ ਬਹੁਤ ਦੂਰ ਅਤੇ ਇੱਕ ਮੁਸ਼ਕਲ ਖੇਤਰ ਵਿੱਚ ਬਣਾਇਆ ਗਿਆ ਸੀ ਤਾਂ ਜੋ ਕਿਸੇ ਨੂੰ ਪਤਾ ਨਾ ਲੱਗੇ। ਇਲਾਕੇ ਵਿੱਚ ਖੋਜ ਮੁਹਿੰਮ ਅਜੇ ਵੀ ਜਾਰੀ ਹੈ। ਸੁਰੱਖਿਆ ਬਲ ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।
Read More: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਸ਼ੁਰੂ ਕੀਤਾ ਮੁਕਾਬਲਾ




