ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਇਸ ਆਪ੍ਰੇਸ਼ਨ ਨੂੰ ਦਿੱਤਾ ਮਹਾਦੇਵ ਦਾ ਨਾਮ

28 ਜੁਲਾਈ 2025: ਸ੍ਰੀਨਗਰ (Srinagar) ਦੇ ਹਰਵਾਨ ਇਲਾਕੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਅੱਤਵਾਦੀਆਂ ਵਿਰੁੱਧ ਇਸ ਕਾਰਵਾਈ ਨੂੰ ਆਪ੍ਰੇਸ਼ਨ ਮਹਾਦੇਵ ਦਾ ਨਾਮ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ ਵਿੱਚ ਮਾਰੇ ਗਏ ਅੱਤਵਾਦੀ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨਾਲ ਸਬੰਧਤ ਹਨ।

ਦੱਸ ਦੇਈਏ ਕਿ ਫੌਜ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਲਿਡਵਾਸ ਵਿੱਚ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਜਾਣਕਾਰੀ ਭਾਰਤੀ ਫੌਜ ਦੀ ਚਿਨਾਰ ਕੋਰ ਵੱਲੋਂ ਦਿੱਤੀ ਗਈ ਹੈ। ਫੌਜ ਨੇ ਕਿਹਾ ਕਿ ਇਹ ਕਾਰਵਾਈ ਆਪ੍ਰੇਸ਼ਨ ਮਹਾਦੇਵ ਤਹਿਤ ਕੀਤੀ ਗਈ ਹੈ।

ਉੱਥੇ ਹੀ ਮੀਡੀਆ ਰਿਪੋਰਟਾਂ ਅਨੁਸਾਰ ਮਾਰੇ ਗਏ ਅੱਤਵਾਦੀ ਪਹਿਲਗਾਮ ਹਮਲੇ (pahalgam attack) ਨਾਲ ਸਬੰਧਤ ਹੋ ਸਕਦੇ ਹਨ। ਹਾਲਾਂਕਿ, ਫੌਜ ਨੇ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਫੌਜ ਦੇ ਬੁਲਾਰੇ ਨੇ ਕਿਹਾ ਕਿ ਅੱਤਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਆਪ੍ਰੇਸ਼ਨ ਮਹਾਦੇਵ ਬਾਰੇ ਜਾਣਕਾਰੀ ਅੱਜ ਸ਼ਾਮ ਤੱਕ ਮੀਡੀਆ ਨੂੰ ਦਿੱਤੀ ਜਾਵੇਗੀ।

ਭਾਰਤੀ ਫੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਖੁਫੀਆ ਜਾਣਕਾਰੀ ਤੋਂ ਬਾਅਦ ਸਵੇਰੇ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਦੂਰੋਂ ਦੋ ਵਾਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

Read More: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਲਈ ਇਤਿਹਾਸਕ ਸਥਾਨਾਂ ‘ਤੇ ਕੀਤਾ ਯੋਗਾ

Scroll to Top