Jammu and Kashmir

Jammu and Kashmir: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ 12 ਮਾਰਚ 2022: ਜੰਮੂ-ਕਸ਼ਮੀਰ (Jammu and Kashmir) ਦੇ ਕੁਝ ਇਲਾਕਿਆਂ ‘ਚ ਮੁੱਠਭੇੜ ‘ਚ ਸੁਰੱਖਿਆ ਬਲਾਂ ਨੇ ਹੁਣ ਤੱਕ ਕੁੱਲ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।ਇਸ ਦੌਰਾਨ ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਅਸੀਂ ਬੀਤੀ ਰਾਤ 4-5 ਥਾਵਾਂ ‘ਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸਦੇ ਚੱਲਦੇ ਹੁਣ ਤੱਕ ਪੁਲਵਾਮਾ ‘ਚ 1 ਪਾਕਿਸਤਾਨੀ ਸਮੇਤ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਗਏ ਹਨ, ਗਾਂਦਰਬਲ ਅਤੇ ਹੰਦਵਾੜਾ ‘ਚ ਲਸ਼ਕਰ ਦਾ 1 ਅੱਤਵਾਦੀ ਮਾਰਿਆ ਗਿਆ ਹੈ। ਹੰਦਵਾੜਾ ਅਤੇ ਪੁਲਵਾਮਾ ‘ਚ ਮੁਕਾਬਲਾ ਖਤਮ ਹੋ ਗਿਆ ਹੈ। ਜਦਕਿ 1 ਅੱਤਵਾਦੀ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ।

ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਚੇਵਾਕਲਾਂ ਇਲਾਕੇ ‘ਚ ਬੀਤੀ ਰਾਤ ਮੁੱਠਭੇੜ ਹੋਈ। ਜਿਸ ‘ਚ ਇੱਕ ਪਾਕਿਸਤਾਨੀ ਸਮੇਤ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਗਏ ਸਨ। ਜਿਸ ਤੋਂ ਬਾਅਦ ਮੁਕਾਬਲਾ ਖ਼ਤਮ ਹੋ ਗਿਆ। ਗੰਦਰਬਲ ਦੇ ਸੇਰਾਚ ਇਲਾਕੇ ‘ਚ ਅੱਜ ਸਵੇਰੇ ਮੁੱਠਭੇੜ ਹੋਈ। ਜਿਸ ‘ਚ ਲਸ਼ਕਰ ਦਾ ਇੱਕ ਅੱਤਵਾਦੀ ਮਾਰਿਆ ਗਿਆ। ਪੁਲਸ ਅਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ। 10 ਮਾਰਚ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਜਿੱਥੇ ਨੈਨਾ ਬਟਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ।

Scroll to Top