July 4, 2024 9:45 pm
indian army

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ

ਸ੍ਰੀਨਗਰ 20 ਨਵੰਬਰ 2021 : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।
ਪੁਲਸ ਵਲੋਂ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲੇ ਦੇ ਅਸ਼ਮੁਜੀ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਇਲਾਕੇ ‘ਚ ਲੁਕੇ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕੀਤੀ, ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।