Security forces

ਸੁਰੱਖਿਆ ਬਲਾਂ ਨੇ ਅਧਿਆਪਕਾ ਰਜਨੀ ਬਾਲਾ ਦੀ ਹੱਤਿਆ ‘ਚ ਸ਼ਾਮਲ ਦੋਵੇਂ ਅੱਤਵਾਦੀ ਕੀਤੇ ਢੇਰ

ਚੰਡੀਗੜ੍ਹ 16 ਜੂਨ 2022: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ (Security forces) ਨਾਲ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਕੁਲਗਾਮ (Kulgam) ਦੇ ਮਿਸ਼ੀਪੋਰਾ ਇਲਾਕੇ ‘ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ ‘ਤੇ ਕਾਰਵਾਈ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨਾਲ ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਮਿਸ਼ੀਪੋਰਾ ਤੋਂ ਫਰਾਰ ਹੋ ਗਏ ਸਨ।

ਇਸ ਦੌਰਾਨ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਜਾਰੀ ਰੱਖੀ। ਇਸ ਤੋਂ ਬਾਅਦ ਵੀਰਵਾਰ ਨੂੰ ਫਿਰ ਗੋਲੀਬਾਰੀ ਹੋਈ, ਜਿਸ ‘ਚ ਦੋ ਅੱਤਵਾਦੀ ਮਾਰੇ ਗਏ।ਆਈਜੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਕੁਲਗਾਮ ਮੁਕਾਬਲੇ ‘ਚ ਅਧਿਆਪਕਾ ਰਜਨੀ ਬਾਲਾ ਦੀ ਹੱਤਿਆ ‘ਚ ਸ਼ਾਮਲ ਦੋਵੇਂ ਅੱਤਵਾਦੀ ਮਾਰੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਅਨੰਤਨਾਗ ਜ਼ਿਲ੍ਹੇ ਦੇ ਹੰਗਲਗੁੰਡ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇੱਥੇ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੱਤਵਾਦੀਆਂ ਨੇ ਅਨੰਤਨਾਗ ‘ਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਹਮਲਾ ਕੀਤਾ ਸੀ। ਇਸ ਵਿੱਚ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ।

ਸੁਰੱਖਿਆ ਬਲਾਂ (Security forces) ਦੀ ਇੱਕ ਗਸ਼ਤੀ ਪਾਰਟੀ ਜ਼ਿਲ੍ਹੇ ਦੇ ਬਿਜਬਿਹਾਰਾ ਇਲਾਕੇ ਦੇ ਬਾਦਸ਼ਾਹੀ ਬਾਗ ਨੇੜੇ ਤਾਇਨਾਤ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਸ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਗ੍ਰਨੇਡ ਫਟਣ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਇਸ ਧਮਾਕੇ ‘ਚ ਇਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ। ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।

Scroll to Top