Site icon TheUnmute.com

BDPO ਦਫਤਰ ਖਰੜ ਵਿਖੇ 20 ਨਵੰਬਰ ਨੂੰ ਲੱਗੇਗਾ ਸਕਿਉਰਟੀ ਟ੍ਰੇਨਿੰਗ ਰਜਿਸਟ੍ਰੇਸ਼ਨ ਕੈਂਪ

Fisheries

ਖਰੜ/ਐੱਸ.ਏ.ਐੱਸ ਨਗਰ, 17 ਨਵੰਬਰ, 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਉਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਤੋਂ 22 ਨਵੰਬਰ, 2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ. ਅਤੇ ਭਾਰ 56-90 ਕਿਲੋਗ੍ਰਾਮ ਤੱਕ ਹੋਣ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਲੜੀ ਤਹਿਤ ਪਹਿਲਾ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਨੂੰ ਬਲਾਕ ਮਾਜਰੀ ਵਿਖੇ ਲਗਾਇਆ ਜਾ ਚੁੱਕਾ ਹੈ। ਇਸ ਲੜੀ ਤਹਿਤ ਅਗਲਾ ਕੈਂਪ 20 ਨਵੰਬਰ ਨੂੰ ਬਲਾਕ ਖਰੜ, 21 ਨਵੰਬਰ ਨੂੰ ਬਲਾਕ ਮੋਹਾਲੀ ਅਤੇ 22 ਨਵੰਬਰ ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਸਫਲਤਾ-ਪੂਰਵਕ ਮੁਕੰਮਲ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ/ਮਹੀਨਾ ਦੀ ਨਿੱਜੀ ਖੇਤਰ ਦੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ, ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ, ਮੋਹਾਲੀ ਨਾਲ ਤਾਲਮੇਲ ਕਰ ਸਕਦੇ ਹਨ।

Exit mobile version