ਅੰਮ੍ਰਿਤਸਰ 22 ਦਸੰਬਰ 2022: ਪੂਰੇ ਦੇਸ਼ ਵਿਚ ਕਰੋਨਾ ਵਾਇਰਸ (Corona virus) ਦੇ ਮਰੀਜ਼ਾਂ ਦੀ ਗਿਣਤੀ ਵਿੱਚ ਗਿਰਾਵਟ ਜ਼ਰੂਰ ਆਈ ਹੈ, ਇਸਦੇ ਨਾਲ ਹੀ ਇੱਕ ਵਾਰ ਫਿਰ ਕਰੋਨਾ ਵਾਇਰਸ ਦਾ ਨਵਾਂ ਵੈਰੀਐਂਟ ਪੰਜਾਬ ਵਿੱਚ ਵੀ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ | ਉਥੇ ਹੀ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਵਿੱਚ ਵੀ ਇਸ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਅੰਮ੍ਰਿਤਸਰ (Amritsar) ਦੇ ਸਿਵਲ ਸਰਜਨ ਵੱਲੋਂ ਵੀ ਲੋਕਾਂ ਨੂੰ ਕੁਝ ਹਦਾਇਤਾਂ ਦਿੱਤੀਆਂ ਗਈਆਂ ਹਨ |
ਜਿਸ ਨੂੰ ਲੈ ਕੇ ਲੋਕਾਂ ਨੂੰ ਖ਼ੁਦ ਆਪਣੀ ਹਿਫ਼ਾਜ਼ਤ ਕਰਨ ਦੀ ਜ਼ਰੂਰਤ ਹੈ | ਸਿਵਲ ਸਰਜਨ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਸਰੀਰਿਕ ਦੂਰੀ ਅਤੇ ਸਰਦੀਆਂ ਦੇ ਮੌਸਮ ਦੇ ਦਰਮਿਆਨ ਸਵੇਰ ਦੀ ਬਜਾਏ ਸ਼ਾਮ ਨੂੰ ਸ਼ੈਰ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ ਅਤੇ ਮੂੰਹ ਤੇ ਮਾਸ ਪਾਉਣ ਦੀ ਦੁਬਾਰਾ ਤੋਂ ਆਦਤ ਪਾਉਣੀ ਪੈ ਸਕਦੀ ਹੈ |
ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਹੁਣ ਇਕ ਵਾਰ ਫਿਰ ਤੋਂ ਮਾਸਕ ਪਾਉਣਾ ਜ਼ਰੂਰੀ ਹੋਵੇਗਾ | ਜਦੋਂ ਸਰਦੀ ਜਿਆਦਾ ਹੁੰਦੀ ਹੈ ਉਸਤੋਂ ਬਾਅਦ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ ਕਿਉਂਕਿ ਸਾਡੀ ਸਰੀਰ ਦੀ ਇਮਿਊਨਿਟੀ ਸਿਸਟਮ ਘੱਟ ਜਾਂਦਾ ਹੈ ਅਤੇ ਇਹ ਸਾਨੂੰ ਜਲਦੀ ਆਪਣੀ ਚਪੇਟ ਵਿਚ ਲੈ ਲੈਂਦਾ ਹੈ ਅਤੇ ਆਮ ਲੋਕਾਂ ਨੂੰ ਤਾਜ਼ਾ ਫ਼ਲ ਫਰੂਟ ਖਾਣ ਦੀ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ |
ਉਹਨਾਂ ਕਿਹਾ ਕਿ ਅਸੀਂ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਗਰ ਕੋਈ ਆਪਾਤਕਾਲੀਨ ਕੇਸ ਆਉਦਾ ਹੈ ਤਾਂ ਅਸੀਂ ਉਸ ਨੂੰ ਜ਼ਰੂਰ ਠੀਕ ਕਰਨ ਵਿੱਚ ਸਹਾਈ ਹੋ ਸਕਦੇ ਹਾਂ | ਲੋਕਾਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ਤੋਂ ਗੁਰੇਜ਼ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿ ਕਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਬੱਚਿਆਂ ਜਾ ਸਕੇ |