Site icon TheUnmute.com

ਭਾਰਤ ਦੀ ਆਜ਼ਾਦੀ ਦੇ ਅੰਦੋਲਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਸੈਮੀਨਾਰ

freedom movement

ਐਸ.ਏ.ਐਸ.ਨਗਰ, 08 ਅਗਸਤ 2023: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਰਤ ਦੀ ਆਜ਼ਾਦੀ ਦੇ ਅੰਦੋਲਨ (freedom movement) ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ, ਸਕੱਤਰ ਜਿਲ੍ਹਾ ਕਾਨੂੰਨੀ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਵਲੋਂ ਭਾਰਤ ਛੱਡੋ ਅੰਦੋਲਨ ਦੀ ਸੁ਼ਰੂਆਤ 8 ਅਗਸਤ, 1942 ਨੂੰ ਬੰਬਈ ਤੋਂ ਕੀਤੀ ਸੀ। ਇਸ ਅੰਦੋਲਨ (freedom movement) ਦੌਰਾਨ ਕਾਂਗਰਸ ਦੇ ਲੀਡਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਅੰਦੋਲਨ ਦੇ ਹਿੰਸਕ ਰੂਪ ਧਾਰਨ ਕਰਨ ਕਾਰਨ 1945 ਵਿਚ ਇਸ ਨੂੰ ਵਾਪਸ ਲੈ ਲਿਆ ਗਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਕੂਲ ਦੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਪੰਜਾਬ ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮ ਅਤੇ ਨਾਲਸਾ ਅਪਰਾਧ ਪੀੜਤ ਮੁਆਵਜ਼ਾ ਸਕੀਮ (ਔਰਤਾਂ ਲਈ) ਅਧੀਨ ਪੀੜ੍ਹਤ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੌਕਸੋ ਐਕਟ ਦੇ ਉਪਬੰਧਾਂ ਅਨੁਸਾਰ ਅਪਰਾਧ ਪੀੜ੍ਹਤ ਦੀ ਪਹਿਚਾਣ ਗੁਪਤ ਰੱਖੀ ਜਾਣੀ ਜਰੂਰੀ ਹੈ। ਅਪਰਾਧ ਪੀੜ੍ਹਤ ਨੂੰ ਅਦਾਲਤ ਵਲੋਂ ਮੁਆਵਜ਼ਾ ਤਹਿ ਕੀਤਾ ਜਾਂਦਾ ਹੈ ਜੋ ਕਿ ਬਿਨਾਂ ਕਿਸੇ ਦੇਰੀ ਤੋਂ ਕਾਨੂੰਨੀ ਸੇਵਾਵਾਂ ਅਥਾਰਟੀ ਜਾਰੀ ਕਰ ਦਿੰਦੀ ਹੈ। ਇਸ ਦੇ ਨਾਲ—ਨਾਲ ਪੀੜ੍ਹਤ ਵਿਅਕਤੀ ਮਾਨਯੋਗ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਅੰਤਰਿਮ ਰਾਹਤ ਵਜੋਂ ਵੀ ਮੁਆਵਜ਼ਾ ਲੈ ਸਕਦਾ ਹੈ।

Exit mobile version