ਚੰਡੀਗੜ੍ਹ 26 ਜੁਲਾਈ 2022: ਪੰਜਾਬ ਸਰਕਾਰ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ (Advocate Vinod Ghai) ਨੂੰ ਐਡਵੋਕੇਟ ਜਨਰਲ ਦੀ ਜਿੰਮੇਵਾਰੀ ਦਿੱਤੀ ਹੈ । ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੰਧੂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ |
ਇਸਦੇ ਨਾਲ ਹੀ ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਇਸ ਦੀ ਪੁਸ਼ਟੀ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਸਰਕਾਰ ਨੇ ਮੈਨੂੰ ਦਿੱਤੀ ਹੈ, ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਜਿਕਰਯੋਗ ਹੈ ਕਿ ਵਕੀਲ ਵਿਨੋਦ ਘਈ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ,’ਆਪ’ ਵਲੋਂ ਬਰਖ਼ਾਸਤ ਡਾ. ਵਿਜੇ ਸਿੰਗਲਾ, ਵਿੱਕੀ ਮਿੱਡੂਖੇੜਾ ਕਤਲ ਕੇਸ ‘ਚ ਸ਼ਗਨਪ੍ਰੀਤ ਦੇ ਵਕੀਲ ਹਨ |