July 7, 2024 9:46 pm
Vinod Ghai

ਸੀਨੀਅਰ ਵਕੀਲ ਵਿਨੋਦ ਘਈ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ 30 ਜੁਲਾਈ 2022: ਸੀਨੀਅਰ ਵਕੀਲ ਵਿਨੋਦ ਘਈ (Vinod Ghai) ਨੇ ਅੱਜ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਵਿਨੋਦ ਘਈ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ‘ਤੇ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਵਜੋਂ ਨਿਯੁਕਤੀ ‘ਤੇ ਮੋਹਰ ਲਾ ਦਿੱਤੀ | ਜਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ਉਨ੍ਹਾਂ ਨੇ ਆਪਣਾ ਅਸਤੀਫਾ 19 ਜੁਲਾਈ ਨੂੰ ਸੌਂਪ ਦਿੱਤਾ ਸੀ