ਚੰਡੀਗੜ੍ਹ, 06 ਅਪ੍ਰੈਲ 2023: ਭਾਜਪਾ ਦੇ ਸਥਾਪਨਾ ਦਿਵਸ ਦੇ ਜਸ਼ਨ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਏ.ਕੇ. ਐਂਟਨੀ ਦੇ ਪੁੱਤਰ ਅਨਿਲ ਐਂਟਨੀ (Anil Antony) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਅਨਿਲ ਐਂਟਨੀ ਨੇ ਕਿਹਾ ਕਿ ਇੱਕ ਭਾਰਤੀ ਨੌਜਵਾਨ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਦੇ ਰਾਸ਼ਟਰ ਨਿਰਮਾਣ ਅਤੇ ਰਾਸ਼ਟਰੀ ਏਕਤਾ ਦੇ ਸੰਕਲਪ ਵਿੱਚ ਯੋਗਦਾਨ ਪਾਉਣਾ ਆਪਣੀ ਜ਼ਿੰਮੇਵਾਰੀ ਅਤੇ ਫਰਜ਼ ਸਮਝਦਾ ਹਾਂ।
ਜਿਕਰਯੋਗ ਹੈ ਕਿ ਹਾਲ ਹੀ ‘ਚ ਬੀਬੀਸੀ ਦੀ ਡਾਕੂਮੈਂਟਰੀ ਸਾਹਮਣੇ ਆਉਣ ਤੋਂ ਬਾਅਦ ਅਨਿਲ ਨੇ ਕਾਂਗਰਸ ਦੇ ਸਟੈਂਡ ‘ਤੇ ਸਵਾਲ ਖੜ੍ਹੇ ਕੀਤੇ ਸਨ। ਅਨਿਲ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਲਿਖਿਆ, ਜਿਸ ਤੋਂ ਬਾਅਦ ਕਈ ਕਾਂਗਰਸੀ ਨੇਤਾਵਾਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ। ਇਸ ਤੋਂ ਬਾਅਦ ਅਨਿਲ ਐਂਟਨੀ ਨੇ ਆਪਣੇ ਸਾਰੇ ਅਹੁਦੇ ਛੱਡ ਦਿੱਤੇ ਸਨ।