ਚੰਡੀਗੜ੍ਹ, 28 ਮਾਰਚ 2026: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਲਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਲਾਲ ਸਿੰਘ ਨੇ ਮੋਹਾਲੀ ਦੇ ਮੈਕਸ ਹਸਪਤਾਲ ‘ਚ ਆਖਰੀ ਸਾਹ ਲਏ | ਦੱਸਿਆ ਜਾ ਰਿਹਾ ਹੈ ਕਿ ਲੰਮੇ ਸਮੇਂ ਤੋਂ ਬਿਮਾਰ ਸਨ | ਦੁਪਹਿਰ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਪਟਿਆਲਾ ਲਿਆਂਦੀ ਜਾਵੇਗੀ |
ਜਿਕਰਯੋਗ ਹੈ ਕਿ ਲਾਲ ਸਿੰਘ ਪੰਜਾਬ ਦੀ ਰਾਜਨੀਤੀ ‘ਚ ਇੱਕ ਤਜਰਬੇਕਾਰ ਸਿਆਸਤਦਾਨ ਸਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ‘ਚ ਵਿੱਤ ਮੰਤਰੀ ਵਜੋਂ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਸੀ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਕਾਂਗਰਸੀ ਵਰਕਰਾਂ ‘ਚ ਸੋਗ ਦੀ ਲਹਿਰ ਹੈ। ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਲਾਲ ਸਿੰਘ ਨੂੰ ਪੰਜਾਬ ਦੀ ਰਾਜਨੀਤੀ ‘ਚ ਸਾਦਗੀ ਅਤੇ ਇਮਾਨਦਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਸੀ।
ਲਾਲ ਸਿੰਘ ਪਹਿਲੀ ਵਾਰ 1977 ‘ਚ ਕਾਂਗਰਸ ਦੀ ਟਿਕਟ ‘ਤੇ ਡਕਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ। ਉਨ੍ਹਾਂ 2012 ਤੱਕ ਪੰਜ ਵਾਰ ਡਕਾਲਾ ਦੀ ਨੁਮਾਇੰਦਗੀ ਕੀਤੀ। ਜਦੋਂ ਡਕਾਲਾ ਦੀ ਹੱਦਬੰਦੀ ਹੋਈ, ਤਾਂ ਉਹ 1985 ਅਤੇ 1997 ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਮੇਲ ਸਿੰਘ ਤੋਂ ਹਾਰ ਗਏ। 2012 ਦੀਆਂ ਚੋਣਾਂ ‘ਚ ਲਾਲ ਸਿੰਘ ਨੇ ਸਨੌਰ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ ਅਤੇ ਮੰਤਰੀ ਬਣੇ।
Read More: ਅਪ੍ਰੈਲ 2022 ਤੋਂ ਪੰਜਾਬ ‘ਚ 2868 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 2273 ਹਥਿਆਰ ਬਰਾਮਦ: ਪੰਜਾਬ ਪੁਲਿਸ




