June 30, 2024 6:18 am
Sunil Jakhar

ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ “ਗੁੱਡ ਲੱਕ”

ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਖ਼ਿਲਾਫ਼ ਅੱਜ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੁਨੀਲ ਜਾਖੜ ਕਾਫੀ ਨਿਰਾਸ ਨਜ਼ਰ ਆਏ । ਇਸ ਦੌਰਾਨ ਉਨ੍ਹਾਂ ਨੇ ਜ਼ਿਆਦਾ ਨਾ ਬੋਲਦੇ ਹੋਏ ਸਿਰਫ ਕਾਂਗਰਸ ਨੂੰ ਗੁੱਡ ਲੱਕ ਕਹਿ ਕੇ ਆਪਣਾ ਗੁੱਸਾ ਵੀ ਠਰ੍ਹੰਮੇ ਨਾਲ ਜ਼ਾਹਿਰ ਕੀਤਾ।

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਮਾਮਲੇ ’ਤੇ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੁਨੀਲ ਜਾਖੜ ਨੂੰ ਪਾਰਟੀ ਵਿਚੋਂ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।