ਚੰਡੀਗੜ੍ਹ 21 ਜੂਨ 2022: ਚੰਡੀਗੜ੍ਹ 21 ਜੂਨ 2022: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ 2008 ਬੈਚ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ (IAS Officer Sanjay Popli) ‘ਤੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ । ਇਸਦੇ ਨਾਲ ਕਥਿਤ ਦੋਸ਼ੀ ਆਈਏਐਸ ਸੰਜੇ ਪੋਪਲੀ ਅਤੇ ਉਸ ਦੇ ਸਾਥੀ ਨੂੰ ਸੋਮਵਾਰ ਦੇਰ ਰਾਤ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਬੋਰਡ ‘ਚ ਇਕ ਪ੍ਰਾਜੈਕਟ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ।
ਇਨ੍ਹਾਂ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸਦੇ ਹੀ IAS ਸੰਜੈ ਪੋਪਲੀ ਨੂੰ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ |