IPS Harpreet Singh Sidhu

ਕੇਂਦਰ ਸਰਕਾਰ ਵਲੋਂ ਸੀਨੀਅਰ IPS ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਆਈਟੀਬੀਪੀ ਦੇ ਏਡੀਜੀ ਨਿਯੁਕਤ

ਚੰਡੀਗੜ੍ਹ 20 ਅਕਤੂਬਰ 2022: ਆਈ.ਪੀ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਭਾਰਤ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਨੀਅਰ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ (IPS Harpreet Singh Sidhu) ਨੂੰ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦਾ ਵਧੀਕ ਡਾਇਰੈਕਟਰ ਜਨਰਲ (ਏਡੀਜੀ) ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਹਰਪ੍ਰੀਤ ਸਿੰਘ ਸਿੱਧੂ ਨੂੰ ਆਈਟੀਬੀਪੀ ਦਾ ਏ.ਡੀ.ਜੀ. ਚਾਰ ਸਾਲਾਂ ਲਈ ਡੈਪੂਟੇਸ਼ਨ ’ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਹਰਪ੍ਰੀਤ ਸਿੰਘ ਸਿੱਧੂ ਇੱਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਈ ਵੱਡੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

Scroll to Top