ਚੰਡੀਗੜ੍ਹ, 19 ਜੂਨ 2023: ਕੇਂਦਰੀ ਮੰਤਰੀ ਮੰਡਲ ਨੇ ਸੀਨੀਅਰ ਆਈਪੀਐਸ ਅਧਿਕਾਰੀ ਰਵੀ ਸਿਨਹਾ ਨੂੰ ਦੇਸ਼ ਦੀ ਖੁਫੀਆ ਏਜੰਸੀ ਰਾਅ (ਰਿਸਰਚ ਐਂਡ ਐਨਾਲਿਸਿਸ ਵਿੰਗ) ਦੇ ਨਵੇਂ ਮੁਖੀ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਵੀ ਸਿਨਹਾ ਸਾਮੰਤ ਕੁਮਾਰ ਗੋਇਲ ਦੀ ਥਾਂ ਲੈਣਗੇ, ਜਿਨ੍ਹਾਂ ਦਾ ਰਾਅ (RAW) ਦੇ ਮੁਖੀ ਵਜੋਂ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਹੈ। ਰਵੀ ਸਿਨਹਾ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ।
ਸੀਨੀਅਰ IPS ਅਧਿਕਾਰੀ ਰਵੀ ਸਿਨਹਾ ਬਣੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ
