July 2, 2024 8:06 pm
Vinod Ghai

ਸੀਨੀਅਰ ਵਕੀਲ ਵੀਨੋਦ ਘਈ ਹੋ ਸਕਦੇ ਨੇ ਪੰਜਾਬ ਦੇ ਅਗਲੇ ਐਡਵੋਕੇਟ ਜਨਰਲ

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਦਿੱਤਾ ਹੈ | ਇਸਦੇ ਨਾਲ ਹੀ ਹੁਣ ਪੰਜਾਬ ਸਰਕਾਰ ਵਲੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਵੇਗਾ | ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵੀਨੋਦ ਘਈ (Vinod Ghai) ਪੰਜਾਬ ਦੇ ਅਗਲੇ ਐਡਵੋਕੇਟ ਜਨਰਲ ਹੋ ਸਕਦੇ ਹਨ | ਹਾਲਾਂਕਿ ਇਸ ਦੇ ਬਾਰੇ ਸੂਬਾ ਸਰਕਾਰ ਵਲੋਂ ਕੋਈ ਵੀ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ।