Charanjit Singh Atwal

ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ,19 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ (Charanjit Singh Atwal) ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ (Charanjit Singh Atwal) 2 ਵਾਰ ਐਮਪੀ ਅਤੇ 3 ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਦੋ ਵਾਰ ਸਪੀਕਰ ਅਤੇ ਇੱਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਉਹ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।

SAD

Scroll to Top