Jassi Khangura

ਸੀਨੀਅਰ ਆਗੂ ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 24 ਅਪ੍ਰੈਲ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕ ਲੱਗਾ ਹੈ | ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਖੰਗੂੜਾ (Jassi Khangura) ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਜਿਕਰਯੋਗ ਹੈ ਕਿ ਲੋਕ ਸਭਾ ਸੀਟ ਲੁਧਿਆਣਾ ਲਈ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਸਨ ਪਰ ਇਸ ਵਾਰ ਪਾਰਟੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਹੈ।

ਉਥੇ ਹੀ ਖੰਗੂੜਾ (Jassi Khangura) ਨੇ ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਦੇ ਨਾਮ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਜਸਬੀਰ ਸਿੰਘ ਜੱਸੀ ਖੰਗੂੜਾ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ | ਉਹ ਸਾਲ 2022 ‘ਚ ਕਾਂਗਰਸ ਨੂੰ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।

Scroll to Top