ਅਸ਼ਵਨੀ ਸੇਖੜੀ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

ਚੰਡੀਗੜ੍ਹ 16 ਜੁਲਾਈ 2023: ਪੰਜਾਬ ਕਾਂਗਰਸ ਨੂੰ ਅੱਜ ਇੱਕ ਵਾਰ ਫਿਰ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦੇਈਏ ਕਿ ਅੱਜ ਕਾਂਗਰਸ ਪਾਰਟੀ ਦੇ ਕੁਝ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੁਨੀਲ ਜਾਖੜ ਦੀ ਅਗਵਾਈ ਵਾਲੀ ਭਾਜਪਾ ਦੀ ਪੰਜਾਬ ਇਕਾਈ ਵਿੱਚ ਅੱਜ ਇੱਕ ਹੋਰ ਕਾਂਗਰਸੀ ਆਗੂ ਦਾ ਨਾਂ ਸ਼ਾਮਲ ਹੋਣ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ (Ashwani Sekhri) ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਹਨ।

ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦੀ ਗੱਲ ਕਰੀਏ ਤਾਂ ਉਹ 4 ਵਾਰ ਬਟਾਲਾ ਤੋਂ ਵਿਧਾਇਕ ਰਹੇ ਅਤੇ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ । ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ । ਕਦੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਹੇ ਅਤੇ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਸੇਖੜੀ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

Scroll to Top