ਦਿੱਲੀ, 09 ਅਗਸਤ 2025: Delhi Triple Murder: ਰੱਖੜੀ ਵਾਲੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ | ਦਿੱਲੀ ‘ਚ ਤਿੰਨ ਜਣਿਆਂ ਦੇ ਕਤਲ ਨਾਲ ਦਹਿਸ਼ਤ ਫੈਲ ਗਈ। ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਤਲ ਕਰ ਦਿੱਤਾ। ਰੱਖੜੀ ਵਾਲੇ ਦਿਨ ਵਾਪਰੀ ਇਸ ਸਨਸਨੀਖੇਜ਼ ਘਟਨਾ ਨੇ ਇਲਾਕੇ ‘ਚ ਸਨਸਨੀ ਫੈਲਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੇ ਕਰਾਵਲ ਨਗਰ ਇਲਾਕੇ ‘ਚ ਪ੍ਰਦੀਪ ਨਾਮ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਪੰਜ ਅਤੇ ਸੱਤ ਸਾਲ ਦੀਆਂ ਦੋ ਧੀਆਂ ਦਾ ਕਤਲ ਕਰ ਦਿੱਤਾ। ਮੁਲਜ਼ਮ ਅਪਰਾਧ ਕਰਨ ਤੋਂ ਬਾਅਦ ਫਰਾਰ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।