Site icon TheUnmute.com

ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ‘ਤੇ ਚੁਰਾਸੀ ਤੋਂ ਵੱਡਾ ਹਮਲਾ: ਹਰਸਿਮਰਤ ਕੌਰ ਬਾਦਲ

Harsimrat Kaur Badal

ਅੰਮ੍ਰਿਤਸਰ 27 ਸਤੰਬਰ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਪਾਠ ਦੇ ਭੋਗ ਪਾ ਕੇ ਨਵੇਂ ਪਾਠ ਦੀ ਅਰੰਭਤਾ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਾਜ਼ਰੀ ਭਰੀ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਡੂੰਘੀਆਂ ਸਾਜ਼ਿਸ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ |

ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਦੇਸ਼ ਦੀ ਵੰਡ ਸਮੇਂ ਪੰਜਾਬ ਦੇ ਟੋਟੇ ਟੋਟੇ ਕੀਤੇ ਸਨ ਅਤੇ ਹੁਣ ਸੌ ਸਾਲਾਂ ਬਾਅਦ ਮੌਜੂਦਾ ਸਰਕਾਰ ਸਾਡੇ ਧਰਮ ਦੇ ਟੋਟੇ ਕਰਨ ਤੇ ਤੁਲੀ ਹੋਈ ਹੈ ਉਨ੍ਹਾਂ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਾਰਲੀਮੈਂਟ ਨੂੰ ਬਾਈਪਾਸ ਕਰਕੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਚ ਆਈ ਸ਼੍ਰੋਮਣੀ ਕਮੇਟੀ ਨੂੰ ਵੰਡਿਆ ਜਾ ਰਿਹਾ ਹੈ ਅਤੇ ਸਿੱਖਾਂ ‘ਚ ਭਰਾ ਮਾਰੂ ਜੰਗ ਕਰਵਾਈ ਜਾ ਰਹੀ ਹੈ |

ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕਿਹਾ ਕਿ ਅਗਰ ਇਹੀ ਹਾਲ ਰਿਹਾ ਤੇ ਉਹ ਦਿਨ ਦੂਰ ਨਹੀਂ ਜਦੋਂ ਪਿੰਡਾਂ ਦੇ ਵਿੱਚ ਇਕੱਲਾ ਇਕੱਲਾ ਗੁਰਦੁਆਰਾ ਵੀ ਵੰਡਿਆ ਜਾਵੇਗਾ ਤੇ ਭਰਾ ਮਾਰੂ ਜੰਗ ਦੇ ਨਾਲ ਸਿੱਖ ਪੰਥ ਹੋਰ ਕਮਜ਼ੋਰ ਹੋਵੇਗਾ ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕਰਦੀ ਹਾਂ |

ਇਸ ਦੇ ਅੱਗੇ ਬੋਲਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੀ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣੇ ਦਾ ਪੱਖ ਪੂਰਿਆ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਹਰਿਆਣੇ ਦਾ ਸਾਥ ਦਿੱਤਾ, ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਸਾਡੇ ਤੋਂ ਦਿੱਲੀ ਅਲੱਗ ਕੀਤੀ ਫਿਰ ਹਰਿਆਣਾ ਅਲੱਗ ਕੀਤਾ ਅਗਰ ਹੁਣ ਵੀ ਸਿੱਖ ਪੰਥ ਇਕੱਠਾ ਨਾ ਹੋਇਆ, ਤਾਂ ਸਾਨੂੰ ਪੰਜਾਬ ਚ ਵੀ ਅਲੱਗ ਕਰ ਦਿੱਤਾ ਜਾਵੇਗਾ |

ਉਨ੍ਹਾਂ ਚੁਰਾਸੀ ਦੇ ਹਮਲੇ ਦੀ ਯਾਦ ਕਰਦੇ ਹੋਏ ਕਿਹਾ ਕਿ ਇੱਕ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕੀਤਾ ਸੀ |ਹੁਣ ਦੀ ਮੌਜੂਦਾ ਸਰਕਾਰ ਨੇ ਸਿੱਖਾਂ ਦੇ ਉੱਤੇ ਅਜਿਹਾ ਹਮਲਾ ਕੀਤਾ ਹੈ ਕਿ ਬਿਨਾਂ ਟੈਂਕਾਂ ਤੋਪਾਂ ਤੋਂ ਹੀ ਸਿੱਖ ਕੌਮ ਦੇ ਟੋਟੇ ਹੋ ਰਹੇ ਹਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਮਖੌਟਿਆਂ ਚ ਲੁਕੇ ਪੰਥ ਵਿਰੋਧੀਆਂ ਨੂੰ ਪਛਾਨਣ ਦੀ ਲੋੜ ਹੈ ਅਤੇ ਸਿੱਖ ਕੌਮ ਨੂੰ ਇਕਜੁੱਟ ਹੋਣਾ ਚਾਹੀਦਾ ਹੈ |

Exit mobile version