ਛੁੱਟੀਆਂ ਰੱਦ

September Month Holidays 2025: ਸਤੰਬਰ ਦੇ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਜਾਣੋ ਕਦੋਂ ਤੋਂ ਕਦੋਂ ਤੱਕ ਸਕੂਲ, ਕਾਲਜ਼ ਰਹਿਣਗੇ ਬੰਦ

31 ਅਗਸਤ 2025: ਸਤੰਬਰ ਦਾ ਮਹੀਨਾ ਪੰਜਾਬ ਦੇ ਵਿਦਿਆਰਥੀਆਂ (Students) ਅਤੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਇਸ ਵਾਰ ਪੂਰੇ ਮਹੀਨੇ ਛੁੱਟੀਆਂ ਦਾ ਹੜ੍ਹ ਹੈ। ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਸਤੰਬਰ ਵਿੱਚ ਕੁੱਲ 7 ਛੁੱਟੀਆਂ ਹਨ, ਜਿਨ੍ਹਾਂ ਵਿੱਚੋਂ 1 ਗਜ਼ਟਿਡ ਅਤੇ 6 ਰਾਖਵੀਆਂ ਹੋਣਗੀਆਂ। ਇਸ ਤੋਂ ਇਲਾਵਾ ਇਸ ਮਹੀਨੇ ਚਾਰ ਐਤਵਾਰ ਆ ਰਹੇ ਹਨ।

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਮਹਾਰਾਜ ਅਗਰਸੇਨ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ (Gazetted Holidays) ਦਾ ਐਲਾਨ ਕੀਤਾ ਹੈ, ਜਿਸ ਦਿਨ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ, 1 ਸਤੰਬਰ, ਸੋਮਵਾਰ ਨੂੰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਨ, 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਅਤੇ ਪੈਗੰਬਰ ਮੁਹੰਮਦ ਸਾਹਿਬ ਦੇ ਜਨਮ ਦਿਨ (ਈਦ-ਏ-ਮਿਲਾਦ), 6 ਸਤੰਬਰ ਨੂੰ ਅਨੰਤ ਚਤੁਰਦਸ਼ੀ ਅਤੇ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜਯੰਤੀ ਦਾ ਦਿਨ ਹੋਵੇਗਾ, ਜੋ ਕਿ ਐਤਵਾਰ ਨੂੰ ਪੈ ਰਿਹਾ ਹੈ।

ਇਸ ਵਾਰ ਖਾਸ ਗੱਲ ਇਹ ਹੈ ਕਿ 6 ਸਤੰਬਰ ਨੂੰ ਅਨੰਤ ਚਤੁਰਦਸ਼ੀ ਦੀ ਛੁੱਟੀ ਸ਼ਨੀਵਾਰ ਨੂੰ ਪੈ ਰਹੀ ਹੈ ਅਤੇ ਅਗਲੇ ਦਿਨ 7 ਸਤੰਬਰ ਨੂੰ ਐਤਵਾਰ ਹੋਣ ਕਰਕੇ ਲਗਾਤਾਰ ਦੋ ਦਿਨ ਛੁੱਟੀ ਰਹੇਗੀ। ਇਸ ਤੋਂ ਇਲਾਵਾ 7, 14, 21 ਅਤੇ 28 ਸਤੰਬਰ ਨੂੰ ਐਤਵਾਰ ਹੋਣ ਕਰਕੇ ਛੁੱਟੀਆਂ ਰਹਿਣਗੀਆਂ। ਅਜਿਹੀ ਸਥਿਤੀ ਵਿੱਚ, ਇਹ ਮਹੀਨਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਬਾਹਰ ਜਾਣ ਅਤੇ ਪਰਿਵਾਰਕ ਯਾਤਰਾਵਾਂ ਦੇ ਮਾਮਲੇ ਵਿੱਚ ਬਹੁਤ ਖਾਸ ਮੰਨਿਆ ਜਾਂਦਾ ਹੈ। ਸਤੰਬਰ ਮਹੀਨੇ ਵਿੱਚ ਛੁੱਟੀਆਂ ਦੀ ਨਵੀਂ ਸੂਚੀ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦਾ ਮਜ਼ਾ ਹੋਰ ਵਧਣ ਵਾਲਾ ਹੈ।

Read More:  ਬੱਚਿਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆ ਗਈਆਂ ਤਿੰਨ ਛੁੱਟੀਆਂ

Scroll to Top