Gidderbaha news

ਗਿੱਦੜਬਾਹਾ ਇਲਾਕੇ ‘ਚ ਚੋਰੀਆਂ ਦਾ ਸਿਲਸਿਲਾ ਜਾਰੀ, ਟ੍ਰਾਂਸਫਾਰਮਰਾਂ ‘ਚੋਂ ਤੇਲ ਤੇ ਤਾਂਬਾ ਚੋਰੀ

ਗਿੱਦੜਬਾਹਾ , 01 ਜੂਨ 2026: ਗਿੱਦੜਬਾਹਾ ਦੇ ਦੋਦਾ ਇਲਾਕੇ ਦੇ ਕਿਸਾਨਾਂ ਨੇ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਕਿਸਾਨ ਮਨਪ੍ਰੀਤ ਸਿੰਘ, ਵੀਰਦਵਿੰਦਰ ਸਿੰਘ, ਬੋਹੜ ਸਿੰਘ,ਰਿੰਕੂ ਸਿੰਘ, ਕੁਲਵੀਰ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਖੇਤਾਂ ‘ਚ ਲੱਗੇ ਟ੍ਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਇਆ।

ਉਨ੍ਹਾਂ ਦੱਸਿਆ ਕਿ 7 ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਅਤੇ ਟ੍ਰਾਂਸਫਾਰਮਰਾਂ ‘ਚੋਂ ਤੇਲ ਕੱਢ ਲਿਆ ਗਿਆ, ਜਦਕਿ ਮੋਟਰਾਂ ਨਾਲ ਲੱਗੀਆਂ ਤਾਂਬੇ ਦੀਆਂ ਤਾਰਾਂ ਵੀ ਚੋਰੀ ਕਰ ਲਈਆਂ । ਇਸ ਤੋਂ ਇਲਾਵਾ ਖੇਤਾਂ ‘ਚ ਬਣੇ ਕੋਠਿਆਂ ‘ਚ ਪਿਆ ਹੋਰ ਜ਼ਰੂਰੀ ਸਮਾਨ ਵੀ ਚੋਰ ਚੁੱਕ ਕੇ ਲੈ ਗਏ।

ਕਿਸਾਨਾਂ ਨੇ ਦੱਸਿਆ ਕਿ ਇਲਾਕੇ ‘ਚ ਲਗਾਤਾਰ ਦੋ ਦਿਨਾਂ ਤੋਂ ਚੋਰੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ‘ਚ ਡਰ ਅਤੇ ਰੋਸ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਵੱਲੋਂ ਚੋਰਾਂ ਨੂੰ ਛੇਤੀ ਕਾਬੂ ਕਰਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਬਣਾਈ ਜਾਵੇ। ਕਿਸਾਨਾਂ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਗਿੱਦੜਬਾਹਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

Read More: ਪੰਜਾਬ ਸਰਕਾਰ ਵੱਲੋਂ ਸਾਲ 2025-26 ਦੇ ਗੰਨੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ

ਵਿਦੇਸ਼

Scroll to Top