ਹਰਿਆਣਾ, 22 ਅਗਸਤ 2025: ਹਰਿਆਣਾ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ‘ਚ ਆਊਟਸੋਰਸਿੰਗ ਨੀਤੀ ਭਾਗ-2 ਦੇ ਅਧੀਨ ਕੰਮ ਕਰਨ ਵਾਲੇ ਮੁਲਜ਼ਮਾਂ ਦੀ ਸੇਵਾ ਮਿਆਦ 30 ਸਤੰਬਰ, 2025 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ‘ਚ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇੱਕ ਪੱਤਰ ਜਾਰੀ ਕੀਤਾ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀ ਸੇਵਾ ਮਿਆਦ 01 ਜੁਲਾਈ, 2025 ਤੋਂ ਵਧਾ ਕੇ 31 ਜੁਲਾਈ, 2025 ਤੱਕ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।
Read More: ਯਮੁਨਾ ਨਦੀ ਨੂੰ ਸਾਫ਼ ਬਣਾਉਣ ਲਈ ਸਾਂਝੀ ਕਮੇਟੀ ਬਣਾਈ ਜਾਵੇਗੀ: CM ਨਾਇਬ ਸੈਣੀ