ਸ਼ਹੀਦ-ਏ-ਆਜ਼ਮ ਭਗਤ

ਸੇਵਾ ਕੇਂਦਰਾਂ ‘ਚ ਆਧਾਰ ਕਾਰਡ ਨਾਲ ਸੰਬੰਧਿਤ ਸੇਵਾਵਾਂ ਦੀ ਹੋਈ ਸ਼ੁਰੂਆਤ

ਜਲੰਧਰ 22 ਨਵੰਬਰ 2022: ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ (ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ) ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਪੰਕਜ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ਵਿੱਚ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਵਿੱਚ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 35 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 34 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਨਾਲ ਸਬੰਧਤ ਸੁਵਿਧਾ ਦਿੱਤੀ ਜਾ ਰਹੀ ਹੈ।

Scroll to Top