ਜਲੰਧਰ ,26 ਨਵੰਬਰ 2026 : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਪੱਛਮੀ ਵਿੱਚ ਵੱਡਾ ਝਟਕਾ ਲੱਗਾ ਹੈ। ਸਾਈਂ ਕਲੋਨੀ, ਕੋਟ ਸਦੀਕ ਦੇ ਬਲਾਕ ਪ੍ਰਧਾਨ ਟੇਕ ਚੰਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
25 ਨਵੰਬਰ 2026 ਨੂੰ ਦਿੱਤੇ ਅਸਤੀਫਾ ਪੱਤਰ ਵਿੱਚ ਟੇਕ ਚੰਦ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਬਲਾਕ ਪ੍ਰਧਾਨ ਦੇ ਅਹੁਦੇ ਦੇ ਨਾਲ-ਨਾਲ BLA-2 ਦੀ ਜ਼ਿੰਮੇਵਾਰੀ ਤੋਂ ਵੀ ਅਸਤੀਫਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਆਪਣਾ ਅਸਤੀਫਾ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਅਸਤੀਫੇ ਪਿੱਛੇ ਨਿੱਜੀ ਕਾਰਨਾਂ ਤੋਂ ਇਲਾਵਾ ਕੋਈ ਹੋਰ ਵਜ੍ਹਾ ਸਾਹਮਣੇ ਨਹੀਂ ਆਈ ਹੈ।
READ MORE : Netflix ਨੂੰ ਕੇਂਦਰ ਸਰਕਾਰ ਦੀ ਸਖ਼ਤ ਹਦਾਇਤ, ਭਾਰਤ ‘ਚ ਨਹੀਂ ਦਿਖਾਇਆ ਜਾਵੇਗਾ ਪਾਕਿਸਤਾਨੀ ਕੰਟੈਂਟ!




