National Lok Adalat

ਨੈਸ਼ਨਲ ਲੋਕ ਅਦਾਲਤ ‘ਚ 13711 ਕੇਸਾਂ ਦਾ ਆਪਸੀ ਰਜ੍ਹਾਮੰਦੀ ਨਾਲ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ 11 ਮਈ 2024: ਮਾਣਯੋਗ ਕਾਰਜਕਾਰੀ ਚੇਅਰਮੈਨ, ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਾਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ (National Lok Adalat) ਲਗਾਈ । ਜਿਸ ਵਿਚ 6 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ 2 ਸਬ ਡਵੀਜਨ ਮਲੋਟ ਅਤੇ 2 ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ।

ਲੋਕ ਅਦਾਲਤ (National Lok Adalat) ਵਿਚ ਲੈਂਡ ਐਜੂਕੇਸ਼ਨ ਕੇ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐਂਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਮਿਸ: ਅਮੀਤਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ: ਸੁਚੇਤਾ, ਸਿਵਲ ਜੱਜ (ਸੀਨੀਅਰ ਡਿਵੀਜਨ), ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀ.ਡਵੀ.) ਮਿਸ: ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਗੁਰਨਾਮ ਸਿੰਘ ਚੇਅਰਮੈਨ ਪੀ.ਐਂਲ.ਏ, ਮਿਸ: ਦਿਲਸਾਦ, ਸਿਵਲ ਜੱਜ (ਜੂਨੀਅਰ ਡਵੀਜਨ) ਮਲੋਟ ਅੰਸ਼ੂਮਨ ਸਿਆਗ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਹਿਮਾਂਸ਼ੂ ਅਰੋੜਾ, ਵਧੀਕ ਸਿਵਲ ਜੱਜ (ਸ.ਡੀ.), ਅਤੇ ਮਿਸ: ਏਕਤਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਗਿੱਦੜਬਾਹਾ ਬੈਂਚਾਂ ਵੱਲੋਂ ਧਿਰਾਂ ਦੀ ਸੁਣਵਾਈ ਕੀਤੀ ਗਈ। ਅੱਜ ਦੀ ਲੋਕ ਅਦਾਲਤ ਵਿਚ ਕੁੱਲ 13862 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਕੁੱਲ 13711 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ । ਇਸ ਵਿਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ।

ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਮਿਸ: ਗਗਨਦੀਪ ਕੌਰ, ਸਕੱਤਰ/ਸੀ.ਜੇ.ਐੱਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤਾਂ ਨੂੰ ਦਰਖਾਸਤ ਦੇ ਸਕਦਾ ਹੈ।

Scroll to Top