Site icon TheUnmute.com

ਨੈਸ਼ਨਲ ਲੋਕ ਅਦਾਲਤ ‘ਚ 9966 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ

National Lok Adalat

ਸ੍ਰੀ ਮੁਕਤਸਰ ਸਾਹਿਬ, 9 ਮਾਰਚ 2024: ਕਾਰਜਕਾਰੀ ਚੇਅਰਮੈਨ, ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਿਵੀਜ਼ਨ ਵਿੱਚ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 08 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ, ਮਲੋਟ ਵਿਖੇ 3 ਅਤੇ ਗਿਦੜਬਾਹਾ ਵਿਖੇ 2 ਬੈਂਚ ਲਗਾਏ ਗਏ।।

ਇਸ ਲੋਕ ਅਦਾਲਤ (National Lok Adalat) ਵਿੱਚ ਲੈਂਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕਰਮਵਾਰ ਮਿਸ ਗਿਰੀਸ਼, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਜਤਿੰਦਰਪਾਲ, ਸਿਵਲ ਜੱਜ (ਸੀਨੀ. ਡਵੀ,), ਰਾਜਪਾਲ ਰਾਵਲ, ਸੀ.ਜੇ.ਐਮ,, ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ ਡਵੀ), ਸ਼੍ਰੀਮਤੀ ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜੀਸਟ੍ਰੇਟ ਫਸਟ ਕਲਾਸ, ਗੁਰਨਾਮ ਸਿੰਘ, ਚੇਅਰਮੈਨ ਪੀ. ਐਲ. ਏ., ਨੀਰਜ ਕੁਮਾਰ, ਵਧੀਕ ਸਿਵਲ ਜੱਜ ਸੀਨੀ. ਡਵੀ. ਮਲੋਟ, ਮਿਸ ਦਿਲਸ਼ਾਦ ਕੌਰ, ਜੇ.ਐਮ.ਆਈ.ਸੀ, ਕੰਵਲਜੀਤ ਸਿੰਘ, ਜੇ.ਐਮ.ਆਈ.ਸੀ, ਮਿਸ ਅਮਨਦੀਪ ਕੌਰ, ਵਧੀਕ ਸਿਵਲ ਜੱਜ ਸੀਨੀ.ਡਵੀ. ਗਿੱਦੜਬਾਹਾ, ਮਿਸ ਏਕਤਾ, ਜੇ.ਐਮ.ਆਈ.ਸੀ, ਗਿੱਦੜਬਾਹਾ ਆਦਿ ਬੈਂਚਾਂ ਵਲੋਂ ਧਿਰਾ ਦੀ ਸੁਣਵਾਈ ਕੀਤੀ ਗਈ ਅਤੇ ਅੱਜ ਦੀ ਲੋਕ ਅਦਾਲਤ ਵਿਚ ਕੁੱਲ 10273 ਕੇਸ ਰੱਖੇ ਗਏ ਜਿਨਾ ਵਿਚ ਕੁੱਲ 9966 ਕੇਸਾਂ ਦਾ ਨਿਪਟਾਰਾ ਕੀਤਾ ਗਿਆ ।

ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।

ਇਸ ਮੌਕੇ ਮਿਸ ਹਰਪ੍ਰੀਤ ਕੌਰ, ਸਕੱਤਰ/ਸੀ.ਜੀ.ਐਮ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾ ਦਾ ਵਧ ਤੋਂ ਵਧ ਲਾਭ ਉਠਾਉਣ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

Exit mobile version