Mizoram

ਮਿਜ਼ੋਰਮ ‘ਚ ਭਾਰੀ ਬਾਰਿਸ਼ ਕਾਰਨ ਸੱਤ ਜਣਿਆਂ ਦੀ ਗਈ ਜਾਨ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ

ਚੰਡੀਗੜ੍ਹ, 28 ਮਈ 2024: ਮਿਜ਼ੋਰਮ (Mizoram) ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ | ਉੱਥੇ ਹੀ ਰਜਧਾਨੀ ਆਈਜ਼ੌਲ ਦੇ ਬਾਹਰੀ ਇਲਾਕੇ ‘ਚ ਭਾਰੀ ਮੀਂਹ ਕਾਰਨ ਇਕ ਖਾਨ ਢਹਿ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਦੀ ਜਾਨ ਚਲੀ ਗਈ। ਪੁਲਿਸ ਵਾਲੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਭਾਰੀ ਮੀਂਹ ਕਾਰਨ ਨਦੀਆਂ ਦਾ ਪੱਧਰ ਵੀ ਵਧ ਗਿਆ ਹੈ। ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪੈ ਰਿਹਾ ਹੈ।

ਭਾਰੀ ਮੀਂਹ ਕਾਰਨ ਵੱਖ-ਵੱਖ ਇਲਾਕਿਆਂ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੂੰਥਰ ‘ਚ ਨੈਸ਼ਨਲ ਹਾਈਵੇ-6 ‘ਤੇ ਜ਼ਮੀਨ ਖਿਸਕਣ ਕਾਰਨ ਆਈਜ਼ੌਲ (Mizoram) ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਟੁੱਟ ਗਿਆ। ਬਰਸਾਤ ਕਾਰਨ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ।

Scroll to Top